ਬਿਹਾਰ ‘ਚ ਭੂਚਾਲ ਤੋਂ ਬਾਅਦ IMD ਦਾ ਅਲਰਟ, ਇਨ੍ਹਾਂ ਸੂਬਿਆਂ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਚਿਤਾਵਨੀ
ਨਵੀ ਦਿੱਲੀ, 28 ਫਰਵਰੀ : ਇੱਕ ਪਾਸੇ ਬਿਹਾਰ ਵਿੱਚ ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਦੂਜੇ ਪਾਸੇ ਮੌਸਮ ਵਿਭਾਗ ਨੇ ਤੂਫ਼ਾਨ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਉੱਤਰ ਪੱਛਮੀ ਭਾਰਤ ਵਿੱਚ 2 ਮਾਰਚ ਤੋਂ ਇੱਕ ਨਵੀ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਮੌਸਮ ਬਦਲ ਜਾਵੇਗਾ। ਪਰ ਇਸ ਤੋਂ ਪਹਿਲਾ ਅੱਜ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼, ਪੰਜਾਬ, ਚੰਡੀਗੜ੍ਹ ਸਮੇਤ ਦੇਸ਼ ਦੇ 15 ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਬੀਕਾਨੇਰ ਸਮੇਤ 6 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਿਕ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ‘ਚ 1 ਮਾਰਚ ਤੱਕ ਤੂਫਾਨ ਅਤੇ ਬਿਜਲੀ ਗਰਜ ਦਾ ਅਲਰਟ ਹੈ। ਇੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੇਰਲ, ਮਾਹੇ ਵਿੱਚ 28 ਫਰਵਰੀ ਤੋਂ 2 ਮਾਰਚ ਤੱਕ ਅਤੇ ਲਕਸ਼ਦੀਪ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ 28 ਫਰਵਰੀ ਤੋਂ 1 ਮਾਰਚ ਤੱਕ ਮੀਂਹ ਦਾ ਅਲਰਟ ਹੈ। 2 ਤੋਂ 4 ਮਾਰਚ ਨੂੰ ਉੱਤਰਾਖੰਡ ਅਤੇ 3 ਮਾਰਚ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਿਛਲੇ 3 ਦਿਨਾਂ ਤੋਂ ਬਰਫਬਾਰੀ
ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ‘ਚ ਪਿਛਲੇ 3 ਦਿਨਾਂ ਤੋਂ ਬਰਫਬਾਰੀ ਹੋ ਰਹੀ ਹੈ ਅਤੇ ਨੀਵੇਂ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਭਾਰੀ ਬਰਫਬਾਰੀ ਤੋਂ ਬਾਅਦ ਪੂਰੇ ਲਾਹੌਲ ਸਪਿਤੀ ਜ਼ਿਲੇ ਦੇ ਨਾਲ-ਨਾਲ ਚੰਬਾ ਦੇ ਪੰਗੀ-ਭਰਮੌਰ ਅਤੇ ਕਿਨੌਰ ਜ਼ਿਲਿਆਂ ‘ਚ ਸੜਕਾਂ ਬੰਦ ਹਨ।
ਮੁੱਖ ਮੰਤਰੀ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਕਰਨਗੇ ਮੀਟਿੰਗ