ਅਜਮੇਰ ਦੇ ਹੋਟਲ ‘ਚ ਲੱਗੀ ਭਿਆਨਕ ਅੱਗ, ਚਾਰ ਲੋਕ ਜ਼ਿੰਦਾ ਸੜੇ, ਕਈਆਂ ਨੇ ਜਾਨ ਬਚਾਉਣ ਲਈ ਖਿੜਕੀਆਂ ‘ਚੋ ਮਾਰੀ ਛਾਲ

0
10

ਰਾਜਸਥਾਨ ਦੇ ਅਜਮੇਰ ‘ਚ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ ਇਸ ਘਟਨਾ ਵਿੱਚ ਚਾਰ ਸਾਲ ਦੇ ਬੱਚੇ ਸਮੇਤ ਚਾਰ ਲੋਕ ਜ਼ਿੰਦਾ ਸੜ ਗਏ। ਇਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਡੇਢ ਸਾਲ ਦੇ ਬੱਚੇ ਸਮੇਤ ਚਾਰ ਲੋਕ ਜ਼ਖਮੀ ਹੋ ਗਏ। ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਲੋਕਾਂ ਨੇ ਹੋਟਲ ਦੀਆਂ ਖਿੜਕੀਆਂ ਤੋਂ ਛਾਲ ਮਾਰ ਕੇ ਆਪਣੀਆਂ ਜਾਨਾਂ ਬਚਾਈਆਂ।

ਲੁਧਿਆਣਾ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ; ਲੰਡਾ ਗੈਂਗ ਦਾ ਮੁੱਖ ਮੈਂਬਰ ਜ਼ਖਮੀ, ਹਥਿਆਰ ਬਰਾਮਦ

ਸਾਹਮਣੇ ਆਈ ਜਾਣਕਾਰੀ ਅਨੁਸਾਰ ਡਿਗੀ ਬਾਜ਼ਾਰ ਸਥਿਤ ਨਾਜ਼ ਹੋਟਲ ਵਿੱਚ ਸਵੇਰੇ 8 ਵਜੇ ਦੇ ਕਰੀਬ ਅੱਗ ਲੱਗ ਗਈ। ਕੁਝ ਹੀ ਦੇਰ ਵਿੱਚ ਅੱਗ ਹੋਟਲ ਦੀ 5ਵੀਂ ਮੰਜ਼ਿਲ ਤੱਕ ਪਹੁੰਚ ਗਈ। ਹੋਟਲ ਵਿੱਚ ਵੱਡੀ ਗਿਣਤੀ ਵਿੱਚ ਲੋਕ ਠਹਿਰੇ ਹੋਏ ਸਨ। ਅੱਗ ਕਾਰਨ ਹੋਟਲ ਦੇ ਕਮਰਿਆਂ ਵਿੱਚ ਧੂੰਆਂ ਤੇਜ਼ੀ ਨਾਲ ਭਰਨਾ ਸ਼ੁਰੂ ਹੋ ਗਿਆ। ਜਾਣਕਾਰੀ ਮਿਲਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਇਸ ਦੌਰਾਨ, ਜੋ ਲੋਕ ਭੱਜ ਨਹੀਂ ਸਕੇ, ਉਹ ਹੋਟਲ ਦੀ ਅੱਗ ਵਿੱਚ ਜ਼ਿੰਦਾ ਸੜ ਗਏ। ਕਈ ਲੋਕਾਂ ਨੇ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰੀ।

ਇਸ ਦੌਰਾਨ ਜਦੋਂ ਇੱਕ ਮਾਂ ਨੇ ਦੇਖਿਆ ਕਿ ਬਚਣ ਦਾ ਕੋਈ ਰਸਤਾ ਨਹੀਂ ਹੈ, ਤਾਂ ਉਸਨੇ ਆਪਣੇ ਡੇਢ ਸਾਲ ਦੇ ਮਾਸੂਮ ਬੱਚੇ ਨੂੰ ਖਿੜਕੀ ਤੋਂ ਹੇਠਾਂ ਸੁੱਟ ਦਿੱਤਾ। ਹੇਠਾਂ ਖੜ੍ਹੇ ਲੋਕਾਂ ਨੇ ਕਿਸੇ ਤਰ੍ਹਾਂ ਬੱਚੇ ਨੂੰ ਫੜ ਲਿਆ, ਅਤੇ ਉਸਦੀ ਜਾਨ ਬਚਾਈ। ਬੱਚੇ ਨੂੰ ਮਾਮੂਲੀ ਜਲਣ ਦੀਆਂ ਸੱਟਾਂ ਲੱਗੀਆਂ ਹਨ। ਤੰਗ ਗਲੀਆਂ ਵਿੱਚ ਸਥਿਤ ਇਸ ਪੰਜ ਮੰਜ਼ਿਲਾ ਹੋਟਲ ਵਿੱਚ ਅੱਗ ਬੁਝਾਊ ਗੱਡੀਆਂ ਸਮੇਂ ਸਿਰ ਨਹੀਂ ਪਹੁੰਚ ਸਕੀਆਂ। ਫਾਇਰ ਬ੍ਰਿਗੇਡ ਅੱਧਾ ਘੰਟਾ ਦੇਰੀ ਨਾਲ ਪਹੁੰਚੀ। ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਬਚਾਅ ਕਾਰਜ ਦੌਰਾਨ, ਕਈ ਫਾਇਰਮੈਨ ਅਤੇ ਪੁਲਿਸ ਵਾਲੇ ਵੀ ਧੂੰਏਂ ਅਤੇ ਗਰਮੀ ਕਾਰਨ ਬੇਹੋਸ਼ ਹੋ ਗਏ।

LEAVE A REPLY

Please enter your comment!
Please enter your name here