ਅੱਜ 17 ਬੱਚਿਆਂ ਨੂੰ ਮਿਲੇਗਾ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਮੁਰਮੂ ਕਰਨਗੇ ਸਨਮਾਨਿਤ
ਨਵੀ ਦਿੱਲੀ : ਦਿੱਲੀ ਦੇ ਭਾਰਤ ਮੰਡਪਮ ‘ਚ ਅੱਜ ਵੀਰ ਬਾਲ ਦਿਵਸ ਦੇ ਮੌਕੇ ‘ਤੇ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਨ੍ਹਾਂ 17 ਬੱਚਿਆਂ ਨੂੰ ਪੁਰਸਕਾਰ ਦੇਣਗੇ।
ਇਨ੍ਹਾਂ ਸੱਤ ਸ਼੍ਰੇਣੀਆਂ ‘ਚ ਦਿੱਤੇ ਜਾਂਦੇ ਹਨ ਪੁਰਸਕਾਰ
ਦੱਸ ਦਈਏ ਕਿ ਇਹ ਪੁਰਸਕਾਰ ਸੱਤ ਸ਼੍ਰੇਣੀਆਂ ਵਿੱਚ ਦਿੱਤੇ ਜਾਂਦੇ ਹਨ। ਜਿਸ ਵਿੱਚ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਵਿਗਿਆਨ ਅਤੇ ਤਕਨਾਲੋਜੀ, ਸਮਾਜਿਕ ਕਾਰਜ, ਖੇਡਾਂ ਅਤੇ ਵਾਤਾਵਰਣ ਸ਼ਾਮਲ ਹਨ। ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਰਾਸ਼ਟਰੀ ਬਾਲ ਪੁਰਸਕਾਰ ਕੇਂਦਰ ਸਰਕਾਰ ਵੱਲੋਂ ਸਾਲ 1996 ਵਿੱਚ ਸ਼ੁਰੂ ਕੀਤਾ ਗਿਆ ਸੀ।