ਚੰਦਰਬਾਬੂ ਨਾਇਡੂ ਦੇਸ਼ ਦੇ ਸਭ ਤੋਂ ਅਮੀਰ ਮੁੱਖ ਮੰਤਰੀ, ਜਾਣੋ ਕੌਣ ਹੈ ਸਭ ਤੋਂ ਘੱਟ ਜਾਇਦਾਦ ਵਾਲਾ CM?
ਨਵੀ ਦਿੱਲੀ : ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਦੁਆਰਾ ਸੋਮਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ 931 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਦੇ ਨਾਲ ਭਾਰਤ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਤੀ ਮੁੱਖ ਮੰਤਰੀ ਦੀ ਔਸਤ ਜਾਇਦਾਦ 52.59 ਕਰੋੜ ਰੁਪਏ ਹੈ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ 332 ਕਰੋੜ ਰੁਪਏ ਦੀ ਜਾਇਦਾਦ ਦੇ ਨਾਲ ਦੂਜੇ ਸਭ ਤੋਂ ਅਮੀਰ ਮੁੱਖ ਮੰਤਰੀ ਹਨ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ 51 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੇ ਨਾਲ ਸੂਚੀ ਵਿੱਚ ਤੀਜੇ ਸਥਾਨ ‘ਤੇ ਹਨ।
ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀਆਂ ਦੀ ਸੂਚੀ ਵਿੱਚ ਕੌਣ?
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਿਰਫ਼ 15 ਲੱਖ ਰੁਪਏ ਦੀ ਜਾਇਦਾਦ ਨਾਲ ਸਭ ਤੋਂ ਘੱਟ ਅਮੀਰ ਮੁੱਖ ਮੰਤਰੀ ਹੈ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ 55 ਲੱਖ ਰੁਪਏ ਦੀ ਜਾਇਦਾਦ ਦੇ ਨਾਲ ਸੂਚੀ ਵਿੱਚ ਦੂਜੇ ਸਭ ਤੋਂ ਗਰੀਬ ਮੁੱਖ ਮੰਤਰੀ ਹਨ। ਇਸ ਦੇ ਨਾਲ ਹੀ ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਸਿੱਧਰਮਈਆ ‘ਤੇ 23 ਕਰੋੜ ਰੁਪਏ ਅਤੇ ਨਾਇਡੂ ‘ਤੇ 10 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਦੇਣਦਾਰੀਆਂ ਹਨ।
ਜਨਵਰੀ ਮਹੀਨੇ ਰਹੇਗੀ ਛੁੱਟੀਆਂ ਦੀ ਭਰਮਾਰ; ਜਾਣੋ ਕੁੱਲ ਕਿੰਨੇ ਦਿਨ ਬੈਂਕ ਰਹਿਣਗੇ ਬੰਦ