ਸੈਫ ਅਲੀ ਖਾਨ ‘ਤੇ ਹੋਏ ਹਮਲੇ ਦੀ ਜਾਂਚ ਲਈ ਟੀਮਾਂ ਗਠਿਤ, ਸਰਜਰੀ ਤੋਂ ਬਾਅਦ ਅਦਾਕਾਰ ਨੂੰ ICU ‘ਚ ਕੀਤਾ ਗਿਆ ਸ਼ਿਫਟ
ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ‘ਚ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਸਰਜਰੀ ਹੋਈ ਹੈ। ਸ਼ੁਰੂਆਤੀ ਜਾਂਚ ‘ਚ ਇਹ ਲੁੱਟ ਦਾ ਮਾਮਲਾ ਜਾਪ ਰਿਹਾ ਹੈ। ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ।
ਲੀਲਾਵਤੀ ਹਸਪਤਾਲ ਵਿੱਚ ਭਰਤੀ
ਇੱਕ ਸੀਨੀਅਰ ਆਈਪੀਐਸ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੈਫ ਅਲੀ ਖਾਨ ਨੂੰ ਲੀਲਾਵਤੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਸਰਜਰੀ ਹੋਈ ਹੈ। ਸਰਜਰੀ ਤੋਂ ਬਾਅਦ ਅਦਾਕਾਰ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਉਸ ਦੇ ਸਰੀਰ ਅੰਦਰੋਂ 2.5 ਇੰਚ ਲੰਬੀ ਤਿੱਖੀ ਧਾਤੁ ਮਿਲੀ। ਇਹ ਚਾਕੂ ਦਾ ਟੁਕੜਾ ਸੀ। ਸੈਫ ਦੀ ਸਰਜਰੀ ਤੋਂ ਬਾਅਦ ਲੀਲਾਵਤੀ ਹਸਪਤਾਲ ਦੇ ਡਾਕਟਰਾਂ ਨੇ ਬਿਆਨ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਸ ਦੀ ਸਰਜਰੀ ਸਫਲ ਰਹੀ ਹੈ। ਰੀੜ੍ਹ ਦੀ ਹੱਡੀ ਦੇ ਕੋਲ ਚਾਕੂ ਦਾ 2.5 ਇੰਚ ਦਾ ਟੁਕੜਾ ਫਸਿਆ ਹੋਇਆ ਸੀ, ਜਿਸ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਕਿਸਾਨਾਂ ਵੱਲੋਂ ਮੁੜ ਦਿਲੀ ਕੂਚ ਦਾ ਐਲਾਨ, 101 ਕਿਸਾਨਾਂ ਦਾ ਜਥਾ ਇਸ ਦਿਨ ਪੈਦਲ ਹੋਵੇਗਾ ਰਵਾਨਾ