ਸਿੱਖ ਵਿਰੋਧੀ ਦੰਗਿਆਂ ‘ਚ ਸੱਜਣ ਕੁਮਾਰ ਦੋਸ਼ੀ ਕਰਾਰ, 18 ਫਰਵਰੀ ਨੂੰ ਹੋਵੇਗਾ ਸਜ਼ਾ ਦਾ ਐਲਾਨ
ਨਵੀ ਦਿੱਲੀ, 12 ਫਰਵਰੀ : ਦਿੱਲੀ ਦੀ ਅਦਾਲਤ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਰਾਉਸ ਐਵੇਨਿਊ ਅਦਾਲਤ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਕੇਸ ਦਾ ਫੈਸਲਾ 41 ਸਾਲ ਬਾਅਦ ਆਇਆ ਹੈ। ਇਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿੱਚ ਦੋ ਸਿੱਖਾਂ ਦੇ ਕਤਲ ਦਾ ਮਾਮਲਾ ਹੈ।
ਭਾਰਤ-ਇੰਗਲੈਂਡ ਤੀਜਾ ਵਨਡੇ: ਇੰਗਲੈਂਡ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ
ਦਰਅਸਲ, ਸਿੱਖ ਵਿਰੋਧੀ ਦੰਗੇ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸ਼ੁਰੂ ਹੋਏ ਸਨ। ਇਸੇ ਦੌਰਾਨ 1 ਨਵੰਬਰ ਨੂੰ ਪੱਛਮੀ ਦਿੱਲੀ ਦੇ ਰਾਜ ਨਗਰ ਪਾਰਟ-1 ਵਿੱਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣ ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਸ਼ਾਮ 4.30 ਵਜੇ ਦੇ ਕਰੀਬ ਦੰਗਾਕਾਰੀਆਂ ਦੀ ਭੀੜ ਨੇ ਇਲਾਕੇ ‘ਚ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ। ਦੋਸ਼ ਹੈ ਕਿ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਿਹਾ ਸੀ। ਸੱਜਣ ਕੁਮਾਰ ‘ਤੇ ਮ੍ਰਿਤਕ ਦੇ ਪਰਿਵਾਰ ਨਾਲ ਕੁੱਟਮਾਰ ਕਰਨ ਦਾ ਵੀ ਦੋਸ਼ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਸਰਸਵਤੀ ਵਿਹਾਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਅਦਾਲਤ ਦਾ ਧੰਨਵਾਦ
ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤੇ ਜਾਣ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ, “ਸਿੱਖ ਕਤਲੇਆਮ ਦੀ ਅਗਵਾਈ ਕਰਨ ਵਾਲੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਹੁਣ ਸਜ਼ਾ ਮਿਲੇਗੀ, ਮੈਂ ਇਸ ਲਈ ਅਦਾਲਤ ਦਾ ਧੰਨਵਾਦ ਕਰਦਾ ਹਾਂ। ਸਾਨੂੰ ਉਮੀਦ ਹੈ ਕਿ ਸਾਨੂੰ ਜਗਦੀਸ਼ ਟਾਈਟਲਰ ਮਾਮਲੇ ‘ਚ ਵੀ ਇਨਸਾਫ ਮਿਲੇਗਾ।”