6ਵੀਂ ਜਮਾਤ ਦੇ ਵਿਦਿਆਰਥੀ ‘ਤੇ ਡਿੱਗਿਆ ਸਕੂਲ ਦਾ ਗੇਟ, ਮੌਕੇ ‘ਤੇ ਹੋਈ ਮੌ/ਤ
ਮਹਾਰਾਸ਼ਟਰ: ਕੋਲਹਾਪੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਸਕੂਲ ਦੇ ਪ੍ਰਵੇਸ਼ ‘ਤੇ ਲਗਾਇਆ ਲੋਹੇ ਦਾ ਗੇਟ 6ਵੀਂ ਜਮਾਤ ਦੇ ਵਿਦਿਆਰਥੀ ‘ਤੇ ਡਿੱਗ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਸਕੂਲ ‘ਚ ਹੜਕੰਪ ਮੱਚ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਸਕੂਲ ਵਿੱਚ ਹੰਗਾਮਾ ਵੀ ਕੀਤਾ।
ਇਹ ਵੀ ਪੜ੍ਹੋ: 17000 Whatsapp ਅਕਾਊਂਟ blocked, ਜਾਣੋ ਕਿਉਂ ਲਿਆ ਭਾਰਤ ਸਰਕਾਰ ਨੇ ਇਹ ਫੈਸਲਾ?
ਮ੍ਰਿਤਕ ਵਿਦਿਆਰਥੀ ਦਾ ਨਾਂ ਸਵਰੂਪ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਹੀ ਸਵਰੂਪ ਅੱਜ ਸਵੇਰੇ ਸਕੂਲ ਗਿਆ ਸੀ। ਇਸ ਦੌਰਾਨ ਜਦੋਂ ਉਹ ਗੇਟ ਨੇੜੇ ਆਇਆ ਤਾਂ ਲੋਹੇ ਦਾ ਗੇਟ ਟੁੱਟ ਕੇ ਉਸ ‘ਤੇ ਡਿੱਗ ਪਿਆ। ਇਸ ਘਟਨਾ ਵਿੱਚ ਗੇਟ ਹੇਠਾਂ ਦੱਬ ਕੇ ਉਸ ਦੀ ਦਰਦਨਾਕ ਮੌਤ ਹੋ ਗਈ। ਲੋਕਾਂ ਦਾ ਕਹਿਣਾ ਹੈ ਕਿ ਲੋਹੇ ਦਾ ਗੇਟ ਜੰਗਾਲ ਕਾਰਨ ਖਰਾਬ ਹੋ ਗਿਆ ਸੀ ਅਤੇ ਇਸ ਬਾਰੇ ਸ਼ਿਕਾਇਤ ਵੀ ਦਿੱਤੀ ਗਈ ਸੀ ਪਰ ਇਸ ਨੂੰ ਬਦਲਿਆ ਨਹੀਂ ਗਿਆ। ਸਕੂਲ ਦੀ ਲਾਪਰਵਾਹੀ ਕਾਰਨ ਵਾਪਰੀ ਘਟਨਾ ਤੋਂ ਬਾਅਦ ਬੱਚੇ ਦੇ ਪਰਿਵਾਰ ਵਾਲਿਆਂ ਵਿੱਚ ਭਾਰੀ ਰੋਸ ਹੈ।