ਸੀਨੀਅਰ IRS ਅਫ਼ਸਰ 25 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ CBI ਵੱਲੋਂ ਗ੍ਰਿਫਤਾਰ

0
38

ਨਵੀਂ ਦਿੱਲੀ, 1 ਜੂਨ 2025 – ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਨੇ ਇਕ ਸੀਨੀਅਰ ਭਾਰਤੀ ਮਾਲੀਆ ਸੇਵਾ (ਆਈ.ਆਰ.ਐੱਸ.) ਅਧਿਕਾਰੀ ਨੂੰ 45 ਲੱਖ ਰੁਪਏ ਰਿਸ਼ਵਤ ਮੰਗਣ ਤੇ 25 ਲੱਖ ਰੁਪਏ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮ ਦੀ ਪਛਾਣ ਅਮਿਤ ਕੁਮਾਰ ਸਿੰਘਲ ਵਜੋਂ ਹੋਈ ਹੈ, ਜੋ ਕਿ ਇਸ ਸਮੇਂ ਨਵੀਂ ਦਿੱਲੀ ਵਿਖੇ ਟੈਕਸ ਭੁਗਤਾਨ ਸੇਵਾਵਾਂ ਡਾਇਰੈਕਟੋਰੇਟ ਵਿੱਚ ਵਧੀਕ ਡਾਇਰੈਕਟਰ ਜਨਰਲ ਵਜੋਂ ਤਾਇਨਾਤ ਹੈ। ਇਸ ਤੋਂ ਇਲਾਵਾ ਉਸ ਦੇ ਇਕ ਨਿੱਜੀ ਸਾਥੀ ਹਰਸ਼ ਕੋਟਕ ਨੂੰ ਵੀ ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ‘ਚ ਦੱਸਿਆ ਗਿਆ ਸੀ ਕਿ ਉਕਤ ਅਧਿਕਾਰੀ ਨੇ ਸ਼ਿਕਾਇਤਕਰਤਾ ਤੋਂ ਟੈਕਸ ਸਬੰਧਤ ਮਾਮਲੇ ‘ਚ ਰਾਹਤ ਦਿਵਾਉਣ ਲਈ 45 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ ਤੇ ਕਿਹਾ ਸੀ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਹ ਪੈਸਾ ਨਾ ਦਿੱਤਾ ਤਾਂ ਉਸ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ ਤੇ ਉਹ ਉਸ ਨੂੰ ਕਾਨੂੰਨੀ ਜਾਲ ‘ਚ ਫਸਾ ਦੇਵੇਗਾ। ਇਸ ਮਗਰੋਂ ਸੀ.ਬੀ.ਆਈ. ਨੇ ਜਾਲ ਵਿਛਾ ਕੇ ਉਕਤ ਅਧਿਕਾਰੀ ਤੇ ਉਸ ਦੇ ਸਾਥੀ ਨੂੰ ਸ਼ਿਕਾਇਤਕਰਤਾ ਤੋਂ 25 ਲੱਖ ਰੁਪਏ ਲੈਂਦੇ ਹੋਏ ਅਧਿਕਾਰੀ ਦੇ ਘਰੋਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਤੋਂ ਬਾਅਦ ਅਧਿਕਾਰੀਆਂ ਨੇ ਉਕਤ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਅਗਲੇ-ਪਿਛਲੇ ਕੁਨਕਸ਼ਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਉਸ ਦੇ ਘਰੋਂ ਮਿਲੇ ਕਾਗਜ਼-ਪੱਤਰਾਂ ਨੂੰ ਵੀ ਕਬਜ਼ੇ ‘ਚ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ‘ਚ ਦਿੱਲੀ, ਪੰਜਾਬ ਤੇ ਮੁੰਬਈ ‘ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਆਰੰਭ ਦਿੱਤੀ ਗਈ ਹੈ।

LEAVE A REPLY

Please enter your comment!
Please enter your name here