ਮਹਾਰਾਸ਼ਟਰ ‘ਚ ਲਾਗੂ ਹੋਇਆ ਸਿੱਖ ਆਨੰਦ ਮੈਰਿਜ ਐਕਟ

0
35

ਮਹਾਰਾਸ਼ਟਰ ‘ਚ ਲਾਗੂ ਹੋਇਆ ਸਿੱਖ ਆਨੰਦ ਮੈਰਿਜ ਐਕਟ

ਮਹਾਰਾਸ਼ਟਰ, 8 ਮਾਰਚ 2025 – ਮਹਾਰਾਸ਼ਟਰ ਸਰਕਾਰ ਨੇ ਸਿੱਖ ਭਾਈਚਾਰੇ ਦੇ ਆਨੰਦ ਕਾਰਜ ਵਿਆਹ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਸੂਬੇ ਭਰ ਵਿੱਚ ਆਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਖ ਭਾਈਚਾਰੇ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

ਇਹ ਨਿਰਦੇਸ਼ ਰਾਜ ਵਿੱਚ ਸਿੱਖ ਵਿਆਹ ਦੀਆਂ ਰਸਮਾਂ ਨੂੰ ਮਾਨਤਾ ਦਿੰਦਾ ਹੈ ਅਤੇ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਨੂੰ ਸੌਖਾ ਬਣਾਉਂਦਾ ਹੈ। ਮਹਾਰਾਸ਼ਟਰ ਸਰਕਾਰ ਦੇ ਘੱਟ ਗਿਣਤੀ ਵਿਕਾਸ ਵਿਭਾਗ ਨੇ ਐਕਟ ਨੂੰ ਲਾਗੂ ਕਰਨ ਸਬੰਧੀ ਰਾਜ ਦੇ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਅਧਿਕਾਰਤ ਹਦਾਇਤਾਂ ਜਾਰੀ ਕੀਤੀਆਂ ਹਨ।

ਇਹ ਵੀ ਪੜ੍ਹੋ: ਕੇਂਦਰੀ ਰਾਜ ਮੰਤਰੀ ਬਿੱਟੂ ਸਮੇਤ 3 ਆਗੂਆਂ ਵਿਰੁੱਧ ਚਾਰਜਸ਼ੀਟ ਦਾਖ਼ਲ: ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ

ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਪਿਛਲੇ ਦਿਨੀਂ ਕੀਤੀ ਗਈ ਅਪੀਲ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ’ਚ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਲਾਗੂ ਕਰਨ ਦਾ ਐਲਾਨ ਕਰ ਕੇ ਸਿੱਖ ਭਾਈਚਾਰੇ ਦੀ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਇਸ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦੇ ਹੋਏ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਨੂੰ ਕਾਨੂੰਨੀ ਮਾਨਤਾ ਦੇਣਾ ਤੇ ਇਸ ਨੂੰ ਤੁਰੰਤ ਰਾਜ ਭਰ ’ਚ ਲਾਗੂ ਕਰਨਾ ਮੁੰਬਈ ਸਰਕਾਰ ਦਾ ਬੇਹੱਦ ਹੀ ਸ਼ਲਾਘਾਯੋਗ ਉਪਰਾਲਾ ਹੈ।

ਦੱਸ ਦਈਏ ਕਿ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ 11 ਮੈਂਬਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ 6 ਫਰਵਰੀ 2025 ਨੂੰ ਘੱਟ ਗਿਣਤੀ ਵਿਕਾਸ ਵਿਭਾਗ ਦੇ ਸਕੱਤਰ ਰੁਚੇਸ਼ ਜੈਵਨਸ਼ੀ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ। ਅਕੈਡਮੀ ਦੇ ਕਾਰਜਕਾਰੀ ਪ੍ਰਧਾਨ ਬਾਲ ਮਲਕੀਤ ਸਿੰਘ ਅਤੇ ਤਾਲਮੇਲ ਕਮੇਟੀ ਦੇ ਕਨਵੀਨਰ ਜਸਪਾਲ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇਹ ਇਤਿਹਾਸਕ ਪ੍ਰਾਪਤੀ ਹੈ।

 

LEAVE A REPLY

Please enter your comment!
Please enter your name here