ਹਿਮਾਚਲ ‘ਚ ਫਿਰ ਤੋਂ ਬਰਫਬਾਰੀ ਸ਼ੁਰੂ: ਲਾਹੌਲ-ਪਾਂਗੀ ‘ਚ ਬੋਰਡ ਪ੍ਰੀਖਿਆਵਾਂ ਮੁਲਤਵੀ
ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਦੇ ਵਿਚਕਾਰ ਸ਼ਿਮਲਾ ਵਿੱਚ ਹਲਕੀ ਬਰਫ਼ਬਾਰੀ ਹੋਈ। ਸੂਬੇ ਦੇ ਉੱਚੇ ਇਲਾਕਿਆਂ ‘ਚ ਵੀ ਬਰਫਬਾਰੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ (IMD) ਨੇ ਅੱਜ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਚੰਬਾ, ਕਾਂਗੜਾ ਅਤੇ ਲਾਹੌਲ ਸਪਿਤੀ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੋਂ ਸ਼ੁਰੂ; ਸੀਐਮ ਰੇਖਾ ਗੁਪਤਾ ਨੇ ਲੋਕਾਂ ਤੋਂ ਮੰਗੇ ਸੁਝਾਅ
ਦੱਸ ਦਈਏ ਕਿ ਭਲਕੇ 6 ਜ਼ਿਲ੍ਹਿਆਂ ਕਾਂਗੜਾ, ਕੁੱਲੂ, ਮੰਡੀ ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲ੍ਹੇ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ। ਅਗਲੇ ਦਿਨ ਯਾਨੀ 5 ਮਾਰਚ ਤੋਂ ਪੱਛਮੀ ਗੜਬੜੀ ਕਮਜ਼ੋਰ ਹੋ ਜਾਵੇਗੀ ਅਤੇ ਅਗਲੇ ਤਿੰਨ-ਚਾਰ ਦਿਨਾਂ ਤੱਕ ਰਾਜ ਭਰ ਵਿੱਚ ਮੌਸਮ ਸਾਫ਼ ਰਹੇਗਾ।
ਬੋਰਡ ਪ੍ਰੀਖਿਆਵਾਂ ਮੁਲਤਵੀ
ਭਾਰੀ ਬਰਫਬਾਰੀ ਦੇ ਮੱਦੇਨਜ਼ਰ, ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਧਰਮਸ਼ਾਲਾ ਨੇ ਲਾਹੌਲ-ਸਪੀਤੀ ਅਤੇ ਪਾਂਗੀ ਘਾਟੀ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ 8 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਹਨ।