ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਰਹੇ ਪੀਪੀ ਮਾਧਵਨ ਦਾ ਦਿਹਾਂਤ, ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੁੱਜੇ ਰਾਹੁਲ ਗਾਂਧੀ
ਨਵੀ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਲੰਬੇ ਸਮੇਂ ਤੱਕ ਨਿੱਜੀ ਸਕੱਤਰ ਰਹੇ ਮਲਿਆਲੀ ਮੂਲ ਦੇ ਪੀ.ਪੀ. ਮਾਧਵਨ ਦੀ 73 ਸਾਲ ਦੀ ਉਮਰ ਵਿੱਚ ਮੌਤ ਹੋ ਗਈ। ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਉਨ੍ਹਾਂ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਓਲੂਰ ਪਹੁੰਚ ਗਏ ਹਨ।
ਏਮਜ਼ ਦਿੱਲੀ ਵਿਖੇ ਲਏ ਆਖਰੀ ਸਾਹ
ਦੱਸ ਦਈਏ ਕਿ ਪੀਪੀ ਮਾਧਵਨ ਨੇ ਸੋਮਵਾਰ, 16 ਦਸੰਬਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਵਿਖੇ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਘਰ ‘ਚ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਏਮਜ਼ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਸੂਚਨਾ ਮਿਲਣ ‘ਤੇ ਪ੍ਰਿਅੰਕਾ ਗਾਂਧੀ ਅਤੇ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਹਸਪਤਾਲ ਪੁੱਜੇ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਉਨ੍ਹਾਂ ਦੇ ਜੱਦੀ ਸਥਾਨ ਲਿਆਂਦਾ ਜਾਵੇਗਾ।