ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋਣ ਕਾਰਨ ਇੱਥੇ ਹੜਕੰਪ ਮਚ ਗਿਆ। ਕਰੀਬ 10 ਹੋਰ ਲੋਕ ਜ਼ਖਮੀ ਹਨ। ਦੱਸ ਦਈਏ ਕਿ ਇੱਕ ਟਰੱਕ ਸੜਕ ਕਿਨਾਰੇ ਖੜ੍ਹਾ ਸੀ। ਅਚਾਨਕ ਇੱਕ ਤੇਜ਼ ਰਫ਼ਤਾਰ ਵੈਨ ਇਸ ਟਰੱਕ ਨਾਲ ਟਕਰਾ ਗਈ।
ਕੈਨੇਡਾ ‘ਚ ਭਾਰਤੀ ਮੂਲ ਦੇ ਵਿਅਕਤੀ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ
ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ਵਿੱਚ ਨੇਲੋਗੀ ਕਰਾਸ ਨੇੜੇ ਇੱਕ ਵੈਨ ਦੇ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ ਸਾਢੇ ਤਿੰਨ ਵਜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਬਾਗਲਕੋਟ ਜ਼ਿਲ੍ਹੇ ਦੇ ਵਸਨੀਕ ਵਜੋਂ ਹੋਈ ਹੈ। ਜ਼ਖਮੀਆਂ ਨੂੰ ਕਲਬੁਰਗੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਐਸਪੀ ਏ ਸ੍ਰੀਨਿਵਾਸਲੂ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਨੇਲੋਗੀ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।