ਸ਼੍ਰੀਲੰਕਾ ਦੇ ਰਾਸ਼ਟਰਪਤੀ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ; ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
ਨਵੀ ਦਿੱਲੀ : ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕੇ 15 ਤੋਂ 17 ਦਸੰਬਰ ਤੱਕ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਦੱਸ ਦੇਈਏ ਕਿ ਸ਼੍ਰੀਲੰਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਦਿਸਾਨਾਇਕੇ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ, ਜਿਸ ਲਈ ਉਹ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਪਹੁੰਚੇ। ਅੱਜ ਸੋਮਵਾਰ ਨੂੰ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਵਪਾਰ ਅਤੇ ਨਿਵੇਸ਼ ਵਧਾਉਣ ਲਈ ਵਿਆਪਕ ਗੱਲਬਾਤ ਕਰਨ ਜਾ ਰਹੇ ਹਨ।
ਜੈਸ਼ੰਕਰ ਨੇ ਸੋਸ਼ਲ ਮੀਡੀਆ ‘ਤੇ ਕੀਤਾ ਪੋਸਟ
ਜੈਸ਼ੰਕਰ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਲਿਖਿਆ, ਭਾਰਤ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸ਼ੁਰੂਆਤ ‘ਚ ਰਾਸ਼ਟਰਪਤੀ ਦਿਸਾਨਾਇਕੇ ਨੂੰ ਮਿਲ ਕੇ ਖੁਸ਼ੀ ਹੋਈ। ਸ਼੍ਰੀਲੰਕਾ ਸਾਡੀ ‘ਨੇਬਰਹੁੱਡ ਫਸਟ’ ਨੀਤੀ ਅਤੇ ‘ਸਾਗਰ ਆਉਟਲੁੱਕ’ ਲਈ ਮਹੱਤਵਪੂਰਨ ਹੈ। ਮੈਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੀ ਗੱਲਬਾਤ ਦੋਵਾਂ ਦੇਸ਼ਾਂ ਵਿਚਾਲੇ ਵਿਸ਼ਵਾਸ ਅਤੇ ਸਹਿਯੋਗ ਨੂੰ ਵਧਾਏਗੀ।
ਵਿਦੇਸ਼ ਮੰਤਰਾਲੇ ਦਾ ਬਿਆਨ
ਦਿਸਾਨਾਇਕੇ ਦੀ ਭਾਰਤ ਫੇਰੀ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸੋਸ਼ਲ ਮੀਡੀਆ ਪੋਸਟ ‘ਚ ਕਿਹਾ ਕਿ ਦਿਸਾਨਾਇਕੇ ਦੀ ਯਾਤਰਾ ਭਾਰਤ-ਸ਼੍ਰੀਲੰਕਾ ਸਬੰਧਾਂ ਨੂੰ ਹੋਰ ਡੂੰਘਾ ਕਰਨ ਅਤੇ ਦੁਵੱਲੀ ਭਾਈਵਾਲੀ ਨੂੰ ਗਤੀ ਦੇਣ ‘ਤੇ ਕੇਂਦਰਿਤ ਹੋਵੇਗੀ। ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕਰਨਗੇ।
ਇਹ ਵੀ ਪੜੋ : ਪੰਜਾਬ ਨੂੰ ਛੱਡ ਅੱਜ ਪੂਰੇ ਦੇਸ਼ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਟਰੈਕਟਰ ਮਾਰਚ