ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ; ਸ਼੍ਰੀਨਗਰ-ਲੇਹ ਹਾਈਵੇਅ ਬੰਦ, ਹਜ਼ਾਰਾਂ ਵਾਹਨ ਫਸੇ
ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸੀਜ਼ਨ ਦੀ ਪਹਿਲੀ ਬਰਫਬਾਰੀ ਕਾਰਨ ਸ਼੍ਰੀਨਗਰ-ਲੇਹ ਹਾਈਵੇਅ ਅਤੇ ਮੁਗਲ ਰੋਡ ਬੰਦ ਹੋ ਗਿਆ। ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ 2,000 ਵਾਹਨ ਫਸ ਗਏ। ਸ੍ਰੀਨਗਰ ਹਵਾਈ ਅੱਡੇ ‘ਤੇ 5 ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ। ਬਨਿਹਾਲ-ਬਾਰਾਮੂਲਾ ਸੈਕਸ਼ਨ ‘ਤੇ ਰੇਲ ਸੇਵਾ ਵੀ ਪ੍ਰਭਾਵਿਤ ਹੋਈ ਹੈ।
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਖਰਾਬ ਮੌਸਮ ਤੋਂ ਬਚਣ ਦੀ ਸਲਾਹ
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸ਼੍ਰੀਨਗਰ, ਗੰਦਰਬਲ, ਅਨੰਤਨਾਗ, ਕੁਲਗਾਮ, ਸ਼ੋਪੀਆਂ, ਪੁਲਵਾਮਾ ਦੇ ਮੈਦਾਨੀ ਇਲਾਕਿਆਂ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ। ਸੂਬੇ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਲੋਕਾਂ ਨੂੰ ਖਰਾਬ ਮੌਸਮ ਤੋਂ ਬਚਣ ਅਤੇ ਚੌਕਸ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਨੰਤਨਾਗ ਦੇ ਡਿਪਟੀ ਕਮਿਸ਼ਨਰ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਹੈ। ਜੰਮੂ-ਕਸ਼ਮੀਰ ਦੇ ਗੁਲਮਰਗ ਅਤੇ ਤਨਮਰਗ ‘ਚ ਬਰਫਬਾਰੀ ਕਾਰਨ ਫਸੇ 68 ਸੈਲਾਨੀਆਂ ਨੂੰ ਸ਼ੁੱਕਰਵਾਰ ਦੇਰ ਰਾਤ ਫੌਜ ਨੇ ਰੈਸਕਿਊ ਕੀਤਾ। ਆਰਮੀ ਨੇ ਦੱਸਿਆ ਕਿ ਅਚਾਨਕ ਭਾਰੀ ਬਰਫਬਾਰੀ ਅਤੇ ਸੜਕਾਂ ਦੇ ਬੰਦ ਹੋਣ ਕਾਰਨ ਘਾਟੀ ਵਿੱਚ 30 ਔਰਤਾਂ ਅਤੇ 8 ਬੱਚਿਆਂ ਸਮੇਤ 68 ਲੋਕ ਫਸ ਗਏ ਸਨ। ਉਨ੍ਹਾਂ ਨੂੰ ਬਚਾ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ। ਉਨ੍ਹਾਂ ਨੂੰ ਪਨਾਹ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ।
ਇਹ ਵੀ ਪੜੋ : ਪੰਜਾਬ ਦੇ 17 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਹੋਰ ਵਧੇਗੀ ਠੰਢ