ਭਾਰਤੀ ਚੋਣ ਕਮਿਸ਼ਨਰ ਨੇ ਕੀਤੀ ਸੋਧ

0
25
election-commissioner-of-india

ਨਵੀਂ ਦਿੱਲੀ, 18 ਸਤੰਬਰ 2025 : ਭਾਰਤ ਦੇਸ਼ ਦੇ ਚੋਣ ਕਮਿਸਨ (Election Commission) ਨੇ ਈ. ਵੀ. ਐਮ. ਬੈਲਟ ਪੇਪਰਾਂ ਦੀ ਸਪੱਸ਼ਟਤਾ ਅਤੇ ਪੜ੍ਹਨ ਯੋਗਤਾ ਨੂੰ ਹੋਰ ਵਧੀਆ ਬਣਾਉਣ ਲਈ ਚੋਣ ਸੰਚਾਲਨ ਨਿਯਮ-1961 ਦੇ ਨਿਯਮ 49-ਬੀ (Rule 49-B of the Election Conduct Rules-1961) ਤਹਿਤ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿਚ ਸੋਧ ਕੀਤੀ ਹੈ ।

ਈ. ਵੀ. ਐਮ. ਬੈਲਟ ਪੇਪਰ ’ਤੇ ਉਮੀਦਵਾਰਾਂ ਦੀਆਂ ਰੰਗਦਾਰ ਤਸਵੀਰਾਂ ਹੋਣਗੀਆਂ

ਇਹ ਪਹਿਲ ਕਦਮੀ ਚੋਣ ਪ੍ਰਕਿਰਿਆਵਾਂ ਨੂੰ ਸੁਚਾਰੂ ਅਤੇ ਹੋਰ ਬਿਹਤਰ ਬਣਾਉਣ ਅਤੇ ਵੋਟਰਾਂ ਲਈ ਸਹੂਲਤ ਵਧਾਉਣ ਦੇ ਮੱਦੇਨਜ਼ਰ ਪਿਛਲੇ 6 ਮਹੀਨਿਆਂ ਵਿਚ ਭਾਰਤੀ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ ਕੀਤੀਆਂ ਗਈਆਂ 28 ਪਹਿਲਕਦਮੀਆਂ ਦੀ ਤਰਜ ’ਤੇ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ ਇਸ ਵਾਰ ਈ. ਵੀ. ਐਮ. ਬੈਲਟ ਪੇਪਰ ’ਤੇ ਉਮੀਦਵਾਰਾਂ ਦੀਆਂ ਰੰਗਦਾਰ ਤਸਵੀਰਾਂ (Colored pictures of candidates on E. V. M. ballot paper) ਹੋਣਗੀਆਂ ਸਹੀ ਤੇ ਸਪੱਸ਼ਟ ਦਿਖਣ ਲਈ ਉਮੀਦਵਾਰ ਦਾ ਚਿਹਰਾ ਫ਼ੋਟੋ ਸਪੇਸ ਦੇ ਤਿੰਨ-ਚੌਥਾਈ ਹਿੱਸੇ ਵਿਚ ਨਜ਼ਰ ਆਵੇਗਾ ।

ਉਮੀਦਵਾਰਾਂ/ਨੋਟਾ ਦੇ ਸੀਰੀਅਲ ਨੰਬਰ ਭਾਰਤੀ ਅੰਕਾਂ ਦੇ ਅੰਤਰਰਾਸ਼ਟਰੀ ਰੂਪ ਵਿਚ ਜਾਣਗੇ ਛਾਪੇ

ਉਮੀਦਵਾਰਾਂ/ਨੋਟਾ ਦੇ ਸੀਰੀਅਲ ਨੰਬਰ ਭਾਰਤੀ ਅੰਕਾਂ ਦੇ ਅੰਤਰਰਾਸ਼ਟਰੀ ਰੂਪ ਵਿਚ ਛਾਪੇ ਜਾਣਗੇ । ਫੌਂਟ ਦਾ ਸਾਈਜ 30 ਅਤੇ ਸਪੱਸ਼ਟਤਾ ਲਈ ਬੋਲਡ ਹੋਵੇਗਾ । ਇਕਸਾਰਤਾ ਨੂੰ ਯਕੀਨੀ ਬਣਾਉਣ ਲਈ, ਸਾਰੇ ਉਮੀਦਵਾਰਾਂ ਦੇ ਨਾਮ ਇਕੋ ਕਿਸਮ ਦੇ ਫੌਂਟ ਅਤੇ ਆਸਾਨੀ ਨਾਲ ਪੜ੍ਹੇ ਜਾਣ ਲਈ ਕਾਫੀ ਵੱਡੇ ਫੌਂਟ ਆਕਾਰ ਵਿਚ ਛਾਪੇ ਜਾਣਗੇ । ਉਨ੍ਹਾਂ ਅੱਗੇ ਕਿਹਾ ਕਿ ਬੈਲਟ ਪੇਪਰ 70 ਪੇਪਰ (Ballot paper 70 papers) ਉੱਤੇ ਛਾਪੇ ਜਾਣਗੇ । ਵਿਧਾਨ ਸਭਾ ਚੋਣਾਂ ਲਈ, ਨਿਰਧਾਰਤ ਆਰ. ਜੀ. ਬੀ. ਵਾਲੇ ਗੁਲਾਬੀ ਰੰਗ ਦੇ ਪੇਪਰ ਦੀ ਵਰਤੋਂ ਕੀਤੀ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਬਿਹਾਰ ਵਿਚ ਹੋਣ ਜਾ ਰਹੀਆਂ ਚੋਣਾਂ ਵਿਚ ਅੱਪਗ੍ਰੇਡ ਕੀਤੇ ਬੈਲਟ ਪੇਪਰਾਂ ਦੀ ਵਰਤੋਂ ਕੀਤੀ ਜਾਵੇਗੀ ।

Read More : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸੁਧਾਈ ਤੇ ਅਪਡੇਸ਼ਨ ਦਾ ਕੰਮ ਜਾਰੀ

 

LEAVE A REPLY

Please enter your comment!
Please enter your name here