ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ

0
36
Takht Sri Patna Sahib

ਬਿਹਾਰ, 9 ਸਤੰਬਰ 2025 : ਭਾਰਤ ਦੇਸ਼ ਦੇ ਸੂਬੇ ਬਿਹਾਰ ਵਿਖੇ ਬਣੇ ਸਿੱਖਾਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ (Takht Sri Patna Sahib) ਨੂੰ ਆਰ. ਡੀ. ਐਕਸ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ । ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ’ਚ ਹੜਕੰਪ ਮਚ ਗਆ ।

ਈਮੇਲ ਤੇ ਆਈ ਧਮਕੀ ਮਿਲਦਿਆਂ ਹੀ ਤੁਰੰਤ ਪੁਲਸ ਨੂੰ ਦਿੱਤੀ ਸੂਚਨਾ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਧਿਕਾਰਤ ਈਮੇਲ ਆਈ. ਡੀ. ’ਤੇ ਪ੍ਰਾਪਤ ਹੋਈ ਇਕ ਸ਼ੱਕੀ ਈਮੇਲ ਵਿਚ ਲਿਖੇ ਗਏ ਮੈਸੇਜ ਕਿ ਲੰਗਰ ਹਾਲ ’ਚ ਚਾਰ ਆਰ. ਡੀ. ਐਕਸ. (R. D. X.) ਲਗਾਏ ਗਏ ਹਨ ਸਬੰਧੀ ਪਤਾ ਚਲਦਿਆਂ ਹੀ ਪੁਲਸ ਨੂੰ ਦੱਸਿਆ ਗਿਆ, ਜਿਸ ਤੇ ਪੁਲਸ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਰਚ ਅਪ੍ਰੇਸ਼ਨ ਚਲਾਇਆ ਗਿਆ। ਜਾਂਚ ਦੌਰਾਨ ਪੁਲਸ ਨੂੰ ਲੰਗਰ ਹਾਲ ’ਚੋਂ ਕੋਈ ਵੀ ਵਿਸਫ਼ੋਟਕ ਪਦਾਰਥ ਬਰਾਮਦ ਨਹੀਂ ਹੋਇਆ। ਪਰ ਚੌਕਸੀ ਦੇ ਆਧਾਰ ’ਤੇ ਗੁਰਦੁਆਰਾ ਅਤੇ ਆਸ-ਪਾਸ ਦੇ ਇਲਾਕੇ ਨੂੰ ਅਲਰਟ ਮੋਡ ’ਤੇ ਰੱਖਿਆ ਗਿਆ ਹੈ।

ਕੀ ਆਖਿਆ ਤਖ਼ਤ ਦੇ ਮੀਡੀਆ ਇੰਚਾਰਜ ਨੇ

ਉਪਰੋਕਤ ਘਟਨਾਕ੍ਰਮ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਮੀਡੀਆ ਇੰਚਾਰਜ ਸੁਦੀਪ ਸਿੰਘ ਨੇ ਦੱਸਿਆ ਕਿ ਕੱਲ੍ਹ ਸੋਮਵਾਰ ਨੂੰ ਤਖ਼ਤ ਸਾਹਿਬ ਦੀ ਡਾਕ ’ਤੇ ਇੱਕ ਡਾਕ ਭੇਜੀ ਗਈ ਸੀ । ਇਸ ਵਿੱਚ ਕਿਹਾ ਗਿਆ ਸੀ ਕਿ ਤੁਹਾਡੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਚਾਰ ਆਰ. ਡੀ. ਐਕਸ. ਆਧਾਰਿਤ ਐਲ. ਈ. ਡੀ. ਐਸ. ਮੌਜੂਦ ਹਨ ।

ਇਸ ਡਾਕ ਦੇ ਮਿਲਣ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੇ ਸੁਪਰਡੈਂਟ, ਸਹਾਇਕ ਮੈਨੇਜਰ, ਆਈਟੀ ਨਾਲ ਸਬੰਧਤ ਆਦਿ ਵਿੱਚ ਦਹਿਸ਼ਤ ਫੈਲ ਗਈ । ਇਹ ਜਾਣਕਾਰੀ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿੱਤੀ ਗਈ । ਇਸ ਤੋਂ ਬਾਅਦ ਬੰਬ ਸਕੁਐਡ, ਸਰਚ ਸਕੁਐਡ ਅਤੇ ਹੋਰ ਟੀਮਾਂ ਤਖ਼ਤ ਸ੍ਰੀ ਪਟਨਾ ਸਾਹਿਬ ਪਹੁੰਚੀਆਂ ਅਤੇ ਆਰ. ਡੀ. ਐਕਸ. ਅਤੇ ਬੰਬ ਆਦਿ ਦੀ ਭਾਲ ਲਈ ਮੁਹਿੰਮ ਸ਼ੁਰੂ ਹੋ ਗਈ ।\

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪਰਿਸਰ ਤੋਂ ਬਾਹਰ ਰਹਿਣ ਵਾਲੇ ਸ਼ਰਧਾਲੂਆਂ ਵਿੱਚ ਵੀ ਦਹਿਸ਼ਤ ਹੈ

ਦੇਰ ਸ਼ਾਮ ਤੱਕ ਅਜਿਹੀ ਕੋਈ ਵੀ ਵਿਸਫੋਟਕ ਸਮੱਗਰੀ ਲੰਗਰ ਹਾਲ ’ਚੋਂ ਨਹੀਂ ਮਿਲੀ ਪਰ ਇੱਥੇ ਅਧਿਕਾਰੀਆਂ, ਵਰਕਰਾਂ ਅਤੇ ਸੇਵਾਦਾਰਾਂ ਵਿੱਚ ਡਰ ਦਾ ਮਾਹੌਲ ਹੈ । ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪਰਿਸਰ ਤੋਂ ਬਾਹਰ ਰਹਿਣ ਵਾਲੇ ਸ਼ਰਧਾਲੂਆਂ ਵਿੱਚ ਵੀ ਦਹਿਸ਼ਤ ਹੈ । ਜਿਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ । ਡੀ. ਐਸ. ਪੀ.-2 ਡਾ. ਗੌਰਵ ਕੁਮਾਰ ਨੇ ਕਿਹਾ ਕਿ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਇੱਕ ਮੇਲ ਭੇਜਿਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਲੰਗਰ ਦੇ ਨੇੜੇ ਚਾਰ ਆਰ. ਡੀ. ਐਕਸ. ਸਨ । ਇਹ ਮੇਲ ਜਾਂਚ ਲਈ ਸਾਈਬਰ ਸੈੱਲ ਨੂੰ ਦਿੱਤਾ ਗਿਆ ਹੈ ।

ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਭੇਜਣ ਵਾਲੇ ਦਾ ਪਤਾ ਲਗਾਉਣਾ ਚਾਹੀਦਾ ਹੈ

ਸੁਦੀਪ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ (Administration and security agencies) ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਭੇਜਣ ਵਾਲੇ ਦਾ ਪਤਾ ਲਗਾਉਣਾ ਚਾਹੀਦਾ ਹੈ ਕਿਉਂਕਿ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ । ਜ਼ਿਕਰਯੋਗ ਹੈ ਕਿ ਕੁਝ ਦਿਨਾਂ ਬਾਅਦ ਇੱਥੋਂ ਸ਼ਹੀਦੀ ਜਾਗ੍ਰਿਤੀ ਯਾਤਰਾ ਸ਼ੁਰੂ ਹੋਣੀ ਹੈ ਜਿਸ ’ਚ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਦੇ ਮੰਤਰੀ ਮੰਡਲ ਸਮੇਤ ਕਈ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਪਹੁੰਚਣ ਵਾਲੀਆਂ ਹਨ, ਦੇਸ਼-ਵਿਦੇਸ਼ ਤੋਂ ਵੀ ਸ਼ਰਧਾਲੂ ਵੱਡੀ ਗਿਣਤੀ ਵਿੱਚ ਆਉਂਦੇ ਹਨ, ਅਜਿਹੀ ਸਥਿਤੀ ਵਿੱਚ ਅਜਿਹੀਆਂ ਧਮਕੀਆਂ ਮਿਲਣਾ ਬਹੁਤ ਚਿੰਤਾ ਦਾ ਵਿਸ਼ਾ ਹੈ ।

Read More : ਪੰਜਾਬ ਪੁਲਸ ਨੇ ਬੀ. ਕੇ. ਆਈ. ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ

LEAVE A REPLY

Please enter your comment!
Please enter your name here