ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਦੀ ਮੀਟਿੰਗ ਹੋਈ। ਕੇਂਦਰੀ ਮੰਤਰੀ ਵੈਸ਼ਨਵ ਨੇ ਕਿਹਾ ਕਿ ਮੀਟਿੰਗ ਵਿੱਚ ਝਾਰਖੰਡ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਨੂੰ ਕਵਰ ਕਰਨ ਵਾਲੇ ਦੋ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।ਇਨ੍ਹਾਂ ਪ੍ਰੋਜੈਕਟਾਂ ਵਿੱਚ 133 ਕਿਲੋਮੀਟਰ ਕੋਡਰਮਾ-ਬਰਕਾਕਾਨਾ ਅਤੇ 185 ਕਿਲੋਮੀਟਰ ਬਲਾਰੀ-ਚਿਕਜਜੂਰ ਨੂੰ ਡਬਲ ਲਾਈਨਿੰਗ ਕਰਨਾ ਹੈ। ਜਿਸ ਦੀ ਲਾਗਤ 6405 ਕਰੋੜ ਰੁਪਏ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ 28 ਮਈ ਨੂੰ ਹੋਈ ਮੀਟਿੰਗ ਵਿੱਚ ਵਿਕਾਸ ਨਾਲ ਸਬੰਧਤ 5 ਫੈਸਲੇ ਲਏ ਗਏ ਸਨ। ਕੇਂਦਰ ਸਰਕਾਰ ਨੇ 14 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧਾ ਕੀਤਾ ਸੀ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ 2025-26 ਲਈ ਕਿਸਾਨ ਕ੍ਰੈਡਿਟ ਕਾਰਡ ਦੀ ਵਿਆਜ ਸਬਸਿਡੀ ਯੋਜਨਾ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਸੀ।