ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਾਤੀ ਜਨਗਣਨਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਜਾਤੀ ਜਨਗਣਨਾ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਜਨਗਣਨਾ ਮੁੱਖ ਜਨਗਣਨਾ ਦੇ ਨਾਲ ਹੀ ਕੀਤੀ ਜਾਵੇਗੀ। ਇਹ ਫੈਸਲਾ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਪ੍ਰੈਸ ਬ੍ਰੀਫਿੰਗ ਵਿੱਚ ਦੱਸਿਆ ਕਿ ਜਾਤੀ ਜਨਗਣਨਾ ਨੂੰ ਮੁੱਢਲੀ ਜਨਗਣਨਾ ਵਿੱਚ ਹੀ ਸ਼ਾਮਲ ਕੀਤਾ ਜਾਵੇਗਾ।
ਪਾਣੀ ਰੋਕਣ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿਚਾਲੇ ਵਧਿਆ ਟਕਰਾਅ: ਭਾਖੜਾ ਬੋਰਡ ਦਾ ਕੇਂਦਰ ਨੂੰ ਪੱਤਰ, ਫੈਸਲਾ ਖੱਟਰ ਹੱਥ
ਕੈਬਨਿਟ ਮੀਟਿੰਗ ਤੋਂ ਬਾਅਦ ਕੈਬਨਿਟ ਦੇ ਫੈਸਲਿਆਂ ‘ਤੇ ਬੋਲਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, ‘ਰਾਜਨੀਤਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਫੈਸਲਾ ਕੀਤਾ ਹੈ ਕਿ ਆਉਣ ਵਾਲੀ ਜਨਗਣਨਾ ਵਿੱਚ ਜਾਤੀ ਜਨਗਣਨਾ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।’
ਮੰਨਿਆ ਜਾ ਰਿਹਾ ਹੈ ਕਿ ਜਨਗਣਨਾ ਇਸ ਸਾਲ ਸਤੰਬਰ ਤੋਂ ਸ਼ੁਰੂ ਕਰਵਾਈ ਜਾ ਸਕਦੀ ਹੈ। ਇਸਨੂੰ ਪੂਰਾ ਹੋਣ ਵਿੱਚ ਇੱਕ ਸਾਲ ਲੱਗੇਗਾ। ਅਜਿਹੇ ਹਾਲਾਤ ਵਿੱਚ ਜਨਗਣਨਾ ਦੇ ਅੰਤਿਮ ਅੰਕੜੇ 2026 ਦੇ ਅਖੀਰ ਜਾਂ 2027 ਦੇ ਸ਼ੁਰੂ ਵਿੱਚ ਆਉਣਗੇ। ਹਾਲਾਂਕਿ, ਸਰਕਾਰ ਨੇ ਇਸ ਬਾਰੇ ਕੁਝ ਨਹੀਂ ਕਿਹਾ ਹੈ ਕਿ ਜਨਗਣਨਾ ਕਦੋਂ ਸ਼ੁਰੂ ਹੋਵੇਗੀ। ਜਨਗਣਨਾ ਦੀ ਤਰੀਕ ਦਾ ਅਜੇ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ।