ਬੱਚਿਆਂ ਨਾਲ ਭਰੀ ਸਕੂਲ ਵੈਨ ਬੇਕਾਬੂ ਹੋ ਕੇ ਪਲਟੀ, 17 ਬੱਚੇ ਜ਼ਖ਼ਮੀ
ਉੱਤਰ ਪ੍ਰਦੇਸ਼: ਸੋਮਵਾਰ ਸਵੇਰੇ ਸਕੂਲੀ ਬੱਚਿਆਂ ਨਾਲ ਭਰੀ ਇਕ ਵੈਨ ਬੇਕਾਬੂ ਹੋ ਕੇ ਪਲਟ ਗਈ। ਸਵੇਰੇ ਕਰੀਬ ਪੌਣੇ ਅੱਠ ਵਜੇ ਉੱਤਰ ਪ੍ਰਦੇਸ਼ ‘ਚ ਵਾਪਰੇ ਇਸ ਹਾਦਸੇ ਵਿੱਚ ਵੈਨ ਵਿੱਚ ਸਵਾਰ 17 ਵਿਦਿਆਰਥੀਆਂ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਬੱਚਿਆਂ ਦੇ ਮਾਪੇ ਵੀ ਮੌਕੇ ‘ਤੇ ਪਹੁੰਚ ਗਏ।
17 ਵਿਦਿਆਰਥੀ ਜ਼ਖਮੀ, 3 ਦੀ ਹਾਲਤ ਨਾਜ਼ੁਕ
ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਸਵੇਰੇ ਵੈਨ ਸਕੂਲੀ ਬੱਚਿਆਂ ਨੂੰ ਲੈ ਕੇ ਕਿੰਗਲੇਟ ਮਿਸ਼ਨ ਸਕੂਲ ਅਮੋਢਾ ਜਾ ਰਹੀ ਸੀ ਕਿ ਛਾਉਣੀ-ਮਖੋੜਾਧਾਮ ਰੋਡ ‘ਤੇ ਸੇਵਾ ਲਾਲਾ ਨੇੜੇ ਵੈਨ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ।ਬੱਚਿਆਂ ਦੀਆਂ ਚੀਕਾਂ ਸੁਣ ਕੇ ਮੌਕੇ ‘ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ।ਹਾਦਸੇ ‘ਚ ਕੁੱਲ 17 ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਤੋਂ ਬਾਅਦ ਨਾਬਾਲਗ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਬੱਚਿਆਂ ਦਾ ਕਹਿਣਾ ਹੈ ਕਿ ਡਰਾਈਵਰ ਮੋਬਾਈਲ ‘ਤੇ ਗੱਲ ਕਰਦਿਆਂ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ।
ਚਰਨਜੀਤ ਸਿੰਘ ਅਟਵਾਲ ਨੇ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਅਰਦਾਸ