UPSC ਸਿਵਲ ਸੇਵਾਵਾਂ 2021 ਦਾ ਨਤੀਜਾ ਜਾਰੀ ਹੋ ਗਿਆ ਹੈ। ਜਾਣਕਾਰੀ ਅਨੁਸਾਰ 685 ਉਮੀਦਵਾਰਾਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਸ਼ਰੂਤੀ ਸ਼ਰਮਾ ਨੇ ਪਹਿਲਾਂ ਸਥਾਨ ਹਾਸਿਲ ਕੀਤਾ ਹੈ। ਅੰਕਿਤਾ ਅਗਰਵਾਲ ਨੇ ਦੂਜਾ ਸਥਾਨ ਤੇ ਗਾਮਿਨੀ ਸਿੰਗਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਐਸ਼ਵਰਿਆ ਵਰਮਾ ਨੇ ਚੌਥਾ ਸਥਾਨ ਹਾਸਿਲ ਕੀਤਾ ਹੈ।
ਹਰ ਸਾਲ ਸਿਵਲ ਸੇਵਾ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਹ ਪ੍ਰੀਖਿਆ ਤਿੰਨ ਪੜਾਵਾਂ ‘ਚ ਹੁੰਦੀ ਹੈ, ਜਿਸ ਦੇ ਅਧੀਨ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.), ਭਾਰਤੀ ਵਿਦੇਸ਼ ਸੇਵਾ (ਆਈ.ਐੱਫ.ਐੱਸ.) ਅਤੇ ਭਾਰਤੀ ਪੁਲਸ ਸੇਵਾ (ਆਈ.ਪੀ.ਐੱਸ.) ਅਧਿਕਾਰੀਆਂ ਦੀ ਚੋਣ ਕੀਤੀ ਜਾਂਦੀ ਹੈ।
UPSC ਦਾ ਨਤੀਜਾ ਔਨਲਾਈਨ ਉਪਲਬਧ ਹੈ। ਜਿਹੜੇ ਉਮੀਦਵਾਰ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ ਅਤੇ ਇੰਟਰਵਿਊ ਵਿੱਚ ਸ਼ਾਮਲ ਹੋਏ ਸਨ, ਉਹ UPSC ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ।