ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸੋਮਵਾਰ ਨੂੰ ਆਪਣੀ ਪਤਨੀ ਊਸ਼ਾ ਅਤੇ ਬੱਚਿਆਂ ਇਵਾਨ, ਵਿਵੇਕ ਅਤੇ ਮੀਰਾਬੇਲ ਨਾਲ ਦਿੱਲੀ ਦੇ ਅਕਸ਼ਰਧਾਮ ਮੰਦਰ ਦਾ ਦੌਰਾ ਕੀਤਾ। ਉਹ ਉੱਥੇ ਲਗਭਗ 1 ਘੰਟਾ ਰਹੇ। ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਜੇਡੀ ਵੈਂਸ ਦਾ ਇਹ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੈ। ਉਹ ਭਾਰਤ ਵਿੱਚ 4 ਦਿਨ ਰੁਕਣਗੇ।
ਇਸਾਈ ਧਰਮ ਦੇ ਸਭ ਤੋਂ ਵੱਡੇ ਧਾਰਮਿਕ ਗੁਰੂ ਪੋਪ ਫਰਾਂਸਿਸ ਦਾ ਦੇਹਾਂਤ: 88 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ
ਦੱਸ ਦਈਏ ਕਿ ਵੈਂਸ ਦਾ ਜਹਾਜ਼ ਸਵੇਰੇ 9:45 ਵਜੇ ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਉਤਰਿਆ। ਇੱਥੇ ਉਨ੍ਹਾਂ ਦਾ ਸਵਾਗਤ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੀਤਾ। ਹਵਾਈ ਅੱਡੇ ‘ਤੇ ਹੀ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਕਲਾਕਾਰਾਂ ਨੇ ਵੈਂਸ, ਉਸਦੀ ਪਤਨੀ ਅਤੇ ਬੱਚਿਆਂ ਦੇ ਸਾਹਮਣੇ ਰਵਾਇਤੀ ਨਾਚ ਪੇਸ਼ ਕੀਤੇ। ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ ਨੂੰ ਵੈਨਸ ਅਤੇ ਉਨ੍ਹਾਂ ਦੇ ਪਰਿਵਾਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ। ਵੈਂਸ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਤੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਨਾਲ ਵੀ ਮੁਲਾਕਾਤ ਕਰਨਗੇ।