ਉੱਤਰਾਖੰਡ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਦੀਪਕ ਬਾਲੀ, ਜਿਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ, ਉਹ ਮੰਗਲਵਾਰ ਨੂੰ ਦੇਹਰਾਦੂਨ ਸਥਿਤ ਭਾਜਪਾ ਦਫ਼ਤਰ ਵਿੱਚ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਮੌਜੂਦਗੀ ‘ਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਦੱਸ ਦਈਏ ਕਿ ਉੱਤਰਾਖੰਡ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਦੀਪਕ ਬਾਲੀ ਨੇ ਸੋਮਵਾਰ ਨੂੰ ਆਪਣੇ ਅਹੁਦੇ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਭਾਜਪਾ ਵਿੱਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, “ਭਾਜਪਾ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ, ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼੍ਰੀ ਦੀਪਕ ਬਾਲੀ ਜੀ ਦਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਲਈ ਮੈਂ ਸਵਾਗਤ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।”