ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਆਏ ਬਾਹਰ
ਨਵੀ ਦਿੱਲੀ: ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਉੱਤਰਕਾਸ਼ੀ ‘ਚ ਸਵੇਰੇ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਪਹਿਲਾ ਝਟਕਾ ਸਵੇਰੇ 7.41 ਵਜੇ ਮਹਿਸੂਸ ਹੋਇਆ। ਇਸ ਤੋਂ ਬਾਅਦ ਰਾਤ 8.19 ਵਜੇ ਭੂਚਾਲ ਦਾ ਦੂਜਾ ਝਟਕਾ ਮਹਿਸੂਸ। ਭੂਚਾਲ ਦੇ ਪਹਿਲੇ ਝਟਕੇ ਦੀ ਤੀਬਰਤਾ 2.7 ਸੀ। ਦੂਜੇ ਭੂਚਾਲ ਦੀ ਤੀਬਰਤਾ 3.5 ਰਿਕਟਰ ਸੀ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ।
ਜਾਨੀ – ਮਾਲੀ ਨੁਕਸਾਨ ਦੀ ਕੋਈ ਨਹੀਂ ਸੂਚਨਾ
ਭੂਚਾਲ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਉੱਤਰਕਾਸ਼ੀ ਵਿੱਚ ਸੀ। ਜ਼ਿਲ੍ਹਾ ਮੈਜਿਸਟਰੇਟ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਭੂਚਾਲ ਦੇ ਪ੍ਰਭਾਵ ਬਾਰੇ ਜਾਣਕਾਰੀ ਇਕੱਤਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਫਿਲਹਾਲ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਉਤਰਾਖੰਡ ਨੂੰ ਭੂਚਾਲ ਦੇ ਨਜ਼ਰੀਏ ਤੋਂ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਜਿਸ ਕਾਰਨ ਇੱਥੇ ਹਮੇਸ਼ਾ ਭੂਚਾਲ ਆਉਣ ਦਾ ਖਤਰਾ ਬਣਿਆ ਰਹਿੰਦਾ ਹੈ।
CBSE ਨੇ ਵਧਾਈ ਸਖ਼ਤੀ; ਪ੍ਰੀਖਿਆ ਹਾਲ ‘ਚ ਜਾਣ ਤੋਂ ਪਹਿਲਾਂ ਵਿਦਿਆਰਥੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ