ਵਿਜੇਂਦਰ ਗੁਪਤਾ ਬਣੇ ਦਿੱਲੀ ਵਿਧਾਨ ਸਭਾ ਦੇ ਸਪੀਕਰ
ਰੋਹਿਣੀ ਤੋਂ ਭਾਜਪਾ ਵਿਧਾਇਕ ਜਤਿੰਦਰ ਸਿੰਘ ਗੁਪਤਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਹ ਅੱਠਵੀਂ ਵਿਧਾਨ ਸਭਾ ਦੇ ਨਵੇਂ ਚੁਣੇ ਗਏ ਸਪੀਕਰ ਹੋਣਗੇ। ਮੁੱਖ ਮੰਤਰੀ ਰੇਖਾ ਗੁਪਤਾ ਨੇ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ।
ਮੁਕਤਸਰ ਦੇ ਨੌਜਵਾਨ ਦੀ ਕੈਨੇਡਾ ‘ਚ ਮੌ+ਤ,14 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਇਆ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ, ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੂੰ ‘ਪ੍ਰੋ ਟੈਮ ਸਪੀਕਰ’ (ਆਰਜ਼ੀ ਵਿਧਾਨ ਸਭਾ ਸਪੀਕਰ) ਵਜੋਂ ਅਹੁਦੇ ਦੀ ਸਹੁੰ ਚੁਕਾਈ, ਲਵਲੀ ਨੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਦੀ ਨਿਗਰਾਨੀ ਕੀਤੀ। ਮੁੱਖ ਮੰਤਰੀ ਰੇਖਾ ਗੁਪਤਾ ਨੇ ਸਭ ਤੋਂ ਪਹਿਲਾਂ ਸਹੁੰ ਚੁੱਕੀ। ਫਿਰ ਉਨ੍ਹਾਂ ਦੀ ਕੈਬਨਿਟ ਦੇ ਛੇ ਮੰਤਰੀਆਂ ਨੇ ਸਹੁੰ ਚੁੱਕੀ ਅਤੇ ਫਿਰ ਬਾਕੀ ਵਿਧਾਇਕਾਂ ਨੇ ਸਹੁੰ ਚੁੱਕੀ।