ਨਵੀ ਦਿੱਲੀ, 24 ਮਾਰਚ: ਅੱਜ ਤੋਂ ਫਿਰ ਮੌਸਮ ਦਾ ਮਿਜ਼ਾਜ਼ ਬਦਲਣ ਵਾਲਾ ਹੈ। ਜੰਮੂ-ਕਸ਼ਮੀਰ ਤੋਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ 24 ਤੋਂ 28 ਮਾਰਚ ਤੱਕ ਗਰਜ, ਤੂਫਾਨ ਅਤੇ ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੌਰਾਨ ਅਰੁਣਾਚਲ ਪ੍ਰਦੇਸ਼, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ, ਤੇਲੰਗਾਨਾ, ਰਾਇਲਸੀਮਾ ਅਤੇ ਕਰਨਾਟਕ ਵਿੱਚ ਵੀ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਓਡੀਸ਼ਾ ‘ਚ ਲਗਾਤਾਰ ਚੌਥੇ ਦਿਨ ਮੀਂਹ ਦਾ ਅਲਰਟ ਜਾਰੀ ਹੈ। ਮੀਂਹ, ਹਨੇਰੀ ਅਤੇ ਬਿਜਲੀ ਡਿੱਗਣ ਕਾਰਨ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। 67 ਹੋਰ ਜ਼ਖਮੀ ਹੋ ਗਏ ਅਤੇ 600 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ।
ਲੁਧਿਆਣਾ: ਸਰਕਾਰੀ ਗੋਦਾਮ ‘ਚ ਲੱਗੀ ਭਿਆਨਕ ਅੱਗ
ਮੌਸਮ ਵਿਭਾਗ ਅਨੁਸਾਰ ਸੋਮਵਾਰ ਰਾਤ ਤੋਂ ਪੱਛਮੀ ਹਿਮਾਲਿਆ ਖੇਤਰ ਵਿੱਚ ਇੱਕ ਨਵੀ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦੇ ਪ੍ਰਭਾਵ ਹੇਠ 24-28 ਮਾਰਚ ਦੌਰਾਨ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 26 ਮਾਰਚ ਨੂੰ ਵੀ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ 24-27 ਮਾਰਚ ਅਤੇ ਉੱਤਰਾਖੰਡ ਵਿੱਚ 26 ਅਤੇ 27 ਮਾਰਚ ਨੂੰ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ, ਉੱਤਰਾਖੰਡ, ਝਾਰਖੰਡ, ਉੜੀਸਾ, ਰਾਇਲਸੀਮਾ, ਤੇਲੰਗਾਨਾ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਵੱਖ-ਵੱਖ ਥਾਵਾਂ ‘ਤੇ ਗੜੇਮਾਰੀ ਹੋਈ।