13 ਰਾਜਾਂ ‘ਚ ਧੁੰਦ ਅਤੇ ਠੰਡ ਦਾ ਅਲਰਟ; 300 ਤੋਂ ਵੱਧ ਉਡਾਣਾਂ ਪ੍ਰਭਾਵਿਤ, ਟਰੇਨਾਂ ਦੀ ਰਫਤਾਰ ਵੀ ਪਈ ਮੱਠੀ
ਨਵੀ ਦਿੱਲੀ : ਉੱਤਰੀ, ਮੱਧ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਨੂੰ ਅਜੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ 13 ਰਾਜਾਂ ਵਿੱਚ ਧੁੰਦ ਅਤੇ ਠੰਡ ਨੂੰ ਲੈ ਕੇ ਯੈਲੋ ਅਤੇ ਔਰੇਜ ਅਲਰਟ ਜਾਰੀ ਕੀਤੇ ਹਨ।
ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ
ਬੁੱਧਵਾਰ ਨੂੰ ਆਈਐਮਡੀ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਹਿਮਾਚਲ ਵਿੱਚ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ ਅਤੇ ਅਰੁਣਾਚਲ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਧੁੰਦ ਅਤੇ ਠੰਢ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
300 ਉਡਾਣਾਂ ਲੇਟ
ਦੱਸ ਦਈਏ ਕਿ ਮੰਗਲਵਾਰ ਸਵੇਰੇ ਵੀ ਜੰਮੂ-ਕਸ਼ਮੀਰ, ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਅਤੇ ਦਿੱਲੀ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇਖੀ ਗਈ ਅਤੇ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ।ਖ਼ਰਾਬ ਮੌਸਮ ਅਤੇ ਘੱਟ ਵਿਜ਼ੀਬਿਲਟੀ ਕਾਰਨ ਦਿੱਲੀ ਹਵਾਈ ਅੱਡੇ ਤੋਂ 300 ਉਡਾਣਾਂ ਦੀ ਆਮਦ ਅਤੇ ਰਵਾਨਗੀ ਵਿੱਚ ਦੇਰੀ ਹੋਈ ਅਤੇ ਉੱਤਰੀ ਰੇਲਵੇ ਦੀਆਂ 25 ਤੋਂ ਵੱਧ ਟਰੇਨਾਂ ਵੀ ਦੇਰੀ ਨਾਲ ਚੱਲੀਆਂ।
ਡਾ. ਵੀ ਨਰਾਇਣਨ ISRO ਦੇ ਨਵੇਂ ਚੇਅਰਮੈਨ ਨਿਯੁਕਤ, ਐਸ ਸੋਮਨਾਥ ਦੀ ਲੈਣਗੇ ਜਗ੍ਹਾ