ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਦਿੱਲੀ ਨਗਰ ਨਿਗਮ (ਐੱਮਸੀਡੀ) ਦੇ 250 ਵਾਰਡਾਂ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਹੋਈ। ਇਨ੍ਹਾਂ ਚੋਣ ਨਤੀਜਿਆਂ ‘ਚ ਆਪ ਨੂੰ ਬਹੁਮਤ ਹਾਸਿਲ ਹੋਈ। ਆਪ ਨੂੰ 132 ਸੀਟਾਂ ‘ਤੇ ਸ਼ਾਨਦਾਰ ਜਿੱਤ ਮਿਲੀ ਹੈ।ਇਸਦੇ ਨਾਲ ਹੀ ਬੀਜੇਪੀ ਨੇ 103 ਸੀਟਾਂ, ਕਾਂਗਰਸ ਨੇ 8 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ।