ਬਾਰਾਬੰਕੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਦੀ ਮੌਤ ਤੇ 18 ਜ਼ਖ਼ਮੀ

0
346

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ।ਪੂਰਵਾਂਚਲ ਐਕਸਪ੍ਰੈੱਸ ਵੇਅ ‘ਤੇ ਸੋਮਵਾਰ ਸਵੇਰੇ ਇਕ ਤੇਜ਼ ਰਫਤਾਰ ਬੱਸ ਨੇ ਪਿੱਛੇ ਤੋਂ ਸਾਈਡ ‘ਤੇ ਖੜ੍ਹੀ ਬੱਸ ਨੂੰ ਟੱਕਰ ਮਾਰ ਦਿੱਤੀ। ਇਹ ਦੋਵੇਂ ਬੱਸਾਂ ਬਿਹਾਰ ਤੋਂ ਦਿੱਲੀ ਜਾ ਰਹੀਆਂ ਸਨ। ਹਾਦਸੇ ‘ਚ ਇਕ ਬੱਚੇ ਸਮੇਤ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 18 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਸੀ.ਐੱਚ.ਸੀ.ਤੇ ਜਿੱਥੇ ਕੁਝ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਲਖਨਊ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ।

ਮਰਨ ਵਾਲੇ ਸਾਰੇ ਲੋਕ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੱਸੇ ਜਾ ਰਹੇ ਹਨ। ਮਰਨ ਵਾਲੇ ਸਾਰੇ ਲੋਕ ਪਿੱਛੇ ਤੋਂ ਆ ਰਹੀ ਬੱਸ ਦੇ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ‘ਤੇ ਏਐਸਪੀ ਮਨੋਜ ਪਾਂਡੇ ਲੋਨੀ ਕਟੜਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਸ਼ੁਰੂ ਕਰ ਦਿੱਤਾ। ਬੱਸ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਵੀ ਮਦਦ ਕੀਤੀ ਗਈ। ਕ੍ਰੇਨਾਂ  ਦੀ ਮਦਦ ਨਾਲ ਬੱਸਾਂ ਨੂੰ ਹਟਾਇਆ ਗਿਆ ਅਤੇ ਆਵਾਜਾਈ ਬਹਾਲ ਕੀਤੀ ਗਈ।

LEAVE A REPLY

Please enter your comment!
Please enter your name here