ਨਵਜੋਤ ਸਿੱਧੂ ਦੀ CLU ਕੇਸ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

0
121

ਨਵਜੋਤ ਸਿੰਘ ਸਿੱਧੂ ਜੋ ਕਿ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ ਉਨ੍ਹਾਂ ਦੀ ਅੱਜ ਸੀਐੱਲਯੂ ਕੇਸ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ੀ ਹੋਈ। ਕਾਫੀ ਮਸ਼ੱਕਤ ਤੋਂ ਬਾਅਦ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਦੀ ਸ਼ੁੱਕਰਵਾਰ ਨੂੰ ਗਵਾਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਵਿੱਚ ਰਿਕਾਰਡ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਬਿਆਨ ਵਿੱਚ ਜ਼ਿਆਦਾਤਰ ਗੱਲਾਂ ਤੋਂ ਖੁਦ ਨੂੰ ਅਨਜਾਣ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਵਿੱਚ ਲੱਖਾਂ ਫਾਈਲਾਂ ਆਉਂਦੀਆਂ ਸਨ। ਇਸ ਦੇ ਨਾਲ ਹੀ ਸਿੱਧੂ ਨੇ ਇਹ ਕਿਹਾ ਕਿ ਇਹ ਬਹੁਤ ਪੁਰਾਣੀ ਗੱਲ ਹੈ ਇਸ ਲਈ ਯਕੀਨ ਨਾਲ ਕੁੱਝ ਨਹੀਂ ਕਿਹਾ ਜਾ ਸਕਦਾ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹੋਈ ਪਿਛਲੀ ਪੇਸ਼ੀ ‘ਤੇ ਸ਼ਿਕਾਇਤਕਰਤਾ ਦੇ ਵਕੀਲ ਨੇ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਅੱਗੇ ਬੇਨਤੀ ਕੀਤੀ ਸੀ ਕਿ ਉਹ ਨਹੀਂ ਚਾਹੁੰਦੇ ਕਿ ਨਵਜੋਤ ਸਿੰਘ ਸਿੱਧੂ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹੀ ਦੇਣ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹ ਨਵਜੋਤ ਸਿੰਘ ਸਿੱਧੂ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇਣ ਵਾਲੇ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 4 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਆਪਣੀ ਪੇਸ਼ੀ ਭੁਗਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ।

LEAVE A REPLY

Please enter your comment!
Please enter your name here