NCB ਨੇ ਕਾਮੇਡੀਅਨ ਭਾਰਤੀ ਸਿੰਘ ਤੇ ਹਰਸ਼ ਖਿਲਾਫ ਚਾਰਜਸ਼ੀਟ ਕੀਤੀ ਦਾਇਰ

0
98

ਕਾਮੇਡੀਅਨ ਭਾਰਤੀ ਸਿੰਘ ਮੁਸ਼ਕਿਲ਼ਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਮੁੰਬਈ NCB ਨੇ ਅਦਾਲਤ ਵਿੱਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਦੇ ਖਿਲਾਫ 200 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਦੋਵਾਂ ਨੂੰ 2020 ਵਿਚ ਡਰੱਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਦੋਵੇਂ ਜ਼ਮਾਨਤ ‘ਤੇ ਬਾਹਰ ਹਨ। NCB (ਨਾਰਕੋਟਿਕਸ ਕੰਟਰੋਲ ਬਿਊਰੋ) ਨੇ ਇਹ ਜਾਣਕਾਰੀ ਦਿੱਤੀ ਹੈ। ਜੋੜੇ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਉਨ੍ਹਾਂ ਦੇ ਘਰੋਂ ਕਥਿਤ ਤੌਰ ‘ਤੇ ਗਾਂਜਾ ਜ਼ਬਤ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਦੋਵਾਂ ਨੂੰ 23 ਨਵੰਬਰ 2020 ਨੂੰ ਜ਼ਮਾਨਤ ਮਿਲ ਗਈ ਸੀ।

ਐਨਸੀਬੀ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੇ ਦੇ ਘਰ ਦੀ ਤਲਾਸ਼ੀ ਮੁਹਿੰਮ ਦੌਰਾਨ ਉਨ੍ਹਾਂ ਨੂੰ ਕਥਿਤ ਤੌਰ ‘ਤੇ 65 ਗ੍ਰਾਮ ਗਾਂਜਾ ਅਤੇ 21.5 ਗ੍ਰਾਮ ਭੰਗ ਵਾਲਾ ਬੈਗ ਮਿਲਿਆ ਸੀ।

ਉਦੋਂ ਦੋਵਾਂ ਦੇ ਵਕੀਲ ਅਯਾਜ਼ ਖਾਨ ਅਤੇ ਜ਼ਾਹਰਾ ਚਰਨੀਆ ਨੇ ਅਦਾਲਤ ਵਿਚ ਦਲੀਲ ਦਿੰਦਿਆਂ ਕਿਹਾ ਸੀ ਕਿ ਭਾਰਤੀ ਸਿੰਘ ਅਤੇ ਉਸ ਦੇ ਪਤੀ ਕੋਲੋਂ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥਾਂ ਦੀ ਮਾਤਰਾ ਬਹੁਤ ਘੱਟ ਸੀ। ਇਹ ਵੀ ਦਲੀਲ ਦਿੱਤੀ ਗਈ ਸੀ ਕਿ ਵਸੂਲੀ ਦੀ ਮਾਤਰਾ ਬਹੁਤ ਘੱਟ ਹੋਣ ਕਾਰਨ ਇਸ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਦੇ ਤਹਿਤ ਜ਼ਮਾਨਤਯੋਗ ਅਪਰਾਧ ਬਣਾਉਂਦਾ ਹੈ। ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਹਰੇਕ ਨੂੰ 15,000 ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਸੀ।

LEAVE A REPLY

Please enter your comment!
Please enter your name here