ਨੀਰਜ ਚੋਪੜਾ ਨੇ Lausanne Diamond League ਜਿੱਤ ਰਚਿਆ ਇਤਿਹਾਸ, ਇਸ ਖਿਤਾਬ ਨੂੰ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

0
141

ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਕ ਵਾਰ ਫਿਰ ਤੋਂ ਜਿੱਤ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਨੀਰਜ ਚੋਪੜਾ ਡਾਇਮੰਡ ਲੀਗ 2022 ਮੀਟ ਦੇ ਲੁਸਾਨੇ ਪੜਾਅ ਦਾ ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਇਸ ਦੇ ਨਾਲ ਉਹ 7 ਅਤੇ 8 ਸਤੰਬਰ ਨੂੰ ਜਿਊਰਿਖ ਵਿੱਚ ਹੋਣ ਵਾਲੀ ਡਾਇਮੰਡ ਲੀਗ ਦੇ ਫਾਈਨਲ ਵਿੱਚ ਵੀ ਪਹੁੰਚ ਗਏ। ਇਹ ਉਪਲਬਧੀ ਹਾਸਲ ਕਰਨ ਵਾਲੇ ਉਹ ਪਹਿਲੇ ਭਾਰਤੀ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ 2023 ਵਿੱਚ ਹੰਗਰੀ ਦੇ ਬੁਡਾਪੇਸਟ ਵਿੱਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਲਈ ਵੀ ਕੁਆਲੀਫਾਈ ਕਰ ਲਿਆ ਹੈ।

ਨੀਰਜ ਚੋਪੜਾ ਨੇ ਇਹ ਖਿਤਾਬ ਹਾਸਲ ਕਰਨ ਦੀ ਪਹਿਲੀ ਕੋਸ਼ਿਸ਼ ਵਿੱਚ 89.08 ਮੀਟਰ ਦੂਰ ਜੈਵਲਿਨ ਸੁੱਟਿਆ। ਇਹ ਉਨ੍ਹਾਂ ਦੇ ਕਰੀਅਰ ਦੀ ਤੀਜੀ ਸਰਵੋਤਮ ਕੋਸ਼ਿਸ਼ ਹੈ। ਉਹ ਸੱਟ ਕਾਰਨ ਬਰਮਿੰਘਮ ਵਿੱਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਨਹੀਂ ਲੈ ਸਕੇ ਸਨ। ਹਰਿਆਣਾ ਦੇ ਪਾਣੀਪਤ ਦੇ ਰਹਿਣ ਵਾਲੇ ਚੋਪੜਾ ਡਾਇਮੰਡ ਲੀਗ ਦਾ ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਚੋਪੜਾ ਤੋਂ ਪਹਿਲਾਂ, ਡਿਸਕਸ ਥਰੋਅਰ ਵਿਕਾਸ ਗੌੜਾ ਡਾਇਮੰਡ ਲੀਗ ਦੇ ਸਿਖਰਲੇ ਤਿੰਨਾਂ ਵਿੱਚ ਥਾਂ ਬਣਾਉਣ ਵਾਲਾ ਇਕਲੌਤਾ ਭਾਰਤੀ ਹੈ।

LEAVE A REPLY

Please enter your comment!
Please enter your name here