ਵਿਨੇਸ਼ ਫੋਗਾਟ ਦੇ ਹੱਕ ‘ਚ ਨੀਰਜ ਚੋਪੜਾ ਦਾ ਵੱਡਾ ਬਿਆਨ
ਪੈਰਿਸ ਓਲੰਪਿਕਸ ਵਿੱਚ ਲਗਾਤਾਰ ਦੋ ਮੈਡਲ ਜਿੱਤਣ ਵਾਲੇ ਭਾਰਤ ਦੇ ਸਟਾਰ ਜੈਵਲਿਨ ਥ੍ਰੋਅ ਐਥਲੀਟ ਨੀਰਜ ਚੋਪੜਾ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੇ ਹੱਕ ਵਿੱਚ ਆਏ ਹਨ। ਨੀਰਜ ਨੇ ਉਮੀਦ ਜਤਾਈ ਹੈ ਕਿ ਵਿਨੇਸ਼ ਦੀ ਖੇਡ ਕੋਰਟ ਵਿੱਚ ਕੀਤੀ ਗਈ ਅਪੀਲ ਸਫਲ ਰਹੇਗੀ। ਪੌਰਿਸ ਓਲੰਪਿਕ ਦੇ ਜੈਵਲਿਨ ਥ੍ਰੋਅ ਈਵੈਂਟ ਵਿੱਚ ਮੈਕਦਲ ਜਿੱਤਣ ਵਾਲੇ ਨੀਰਜ ਨੇ ਕਿਹਾ ਕਿ ਲੋਕਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਵਿਨੇਸ਼ ਨੇ ਦੇਸ਼ ਦੇ ਲਈ ਕੀ ਕੀਤਾ ਹੈ। ਨੀਰਜ ਦਾ ਕਹਿਣਾ ਹੈ ਕਿ ਅੱਜ ਲੋਕ ਕਹਿ ਸਕਦੇ ਹਨ ਕਿ ਉਹ ਸਾਡੀ ਚੈਂਪੀਅਨ ਹੈ, ਪਰ ਕੁਝ ਦਿਨਾਂ ਬਾਅਦ ਉਹ ਭੁੱਲ ਜਾਣਗੇ। ਜੇਕਰ ਅਜਿਹਾ ਨਾ ਹੁੰਦਾ ਤਾਂ ਮੈਡਲ ਕਿਹੜਾ ਹੈ ਇਹ ਜ਼ਿਆਦਾ ਮਾਇਨੇ ਨਹੀਂ ਰੱਖਦਾ ਹੈ। ਇਸ ਲਈ ਮੈਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਮੈਡਲ ਮਿਲੇਗਾ।
13 ਅਗਸਤ ਨੂੰ ਸੁਣਾਇਆ ਜਾਵੇਗਾ ਫੈਸਲਾ
ਧਿਆਨਯੋਗ ਹੈ ਕਿ ਬੁੱਧਵਾਰ ਨੂੰ ਵਿਨੇਸ਼ ਫੋਗਾਟ ਨੂੰ ਨਿਰਧਾਰਿਤ ਸੀਮਾ ਤੋਂ 100 ਗ੍ਰਾਮ ਵੱਧ ਹੋਣ ਕਾਰਨ ਪੈਰਿਸ ਓਲੰਪਿਕ ਦੇ ਫਾਈਨਲ ਦੇ ਲਈ ਅਯੋਗ ਕਰਾਰ ਕਰ ਕੇ ਬਾਹਰ ਕਰ ਦਿੱਤਾ ਗਿਆ ਸੀ। ਖੇਡ ਅਦਾਲਤ ਵੱਲੋਂ ਉਨ੍ਹਾਂ ਦੀ ਅਪੀਲ ਦੀ ਸੁਣਵਾਈ ਸ਼ੁੱਕਰਵਾਰ ਰਾਤ ਨੂੰ ਪੂਰੀ ਹੋ ਗਈ ਹੈ। ਇਸ ਮਾਮਲੇ ਵਿੱਚ ਹੁਣ CAS ਵੱਲੋਂ 13 ਅਗਸਤ ਨੂੰ ਫੈਸਲਾ ਸੁਣਾਇਆ ਜਾਵੇਗਾ।
ਫੈਸਲਾ ਪਹਿਲਾਂ ਸ਼ਨੀਵਾਰ ਦੀ ਸ਼ਾਮ ਨੂੰ ਆਉਣਾ ਸੀ
ਦੱਸ ਦਈਏ ਕਿ ਇਸ ਮਾਮਲੇ ‘ਤੇ ਫੈਸਲਾ ਪਹਿਲਾਂ ਸ਼ਨੀਵਾਰ ਦੀ ਸ਼ਾਮ ਨੂੰ ਆਉਣਾ ਸੀ। ਆਈਓਏ ਨੇ ਇੱਕ ਬਿਆਨ ਵਿੱਚ ਕਿਹਾ ਕਿ ਸੀਏਐਸ ਦੇ ਐਡਹਾਕ ਡਿਵੀਜ਼ਨ ਨੇ ਵਿਨੇਸ਼ ਫੋਗਾਟ ਬਨਾਮ ਯੂਨਾਈਟਿਡ ਵਰਲਡ ਰੈਸਲਿੰਗ ਬਨਾਮ ਯੂਨਾਈਟਿਡ ਵਰਲਡ ਰੈਸਲਿੰਗ ਦੇ ਮਾਮਲੇ ਵਿੱਚ ਫੈਸਲਾ ਲੈਣ ਲਈ ਸਮਾਂ ਸੀਮਾ ਇੱਕ ਦਿਨ ਵਧਾ ਕੇ 11 ਅਗਸਤ 2024 ਸ਼ਾਮ 6 ਵਜੇ ਤੱਕ ਕਰ ਦਿੱਤੀ ਹੈ । ਇਸ ਮਾਮਲੇ ‘ਤੇ ਵਿਸਤ੍ਰਿਤ ਫੈਸਲਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। IOA ਸੂਤਰਾਂ ਅਨੁਸਾਰ ਇਹ ਫੈਸਲਾ 13 ਅਗਸਤ ਨੂੰ ਹੀ ਜਨਤਕ ਕੀਤਾ ਜਾਵੇਗਾ।