ਨੇਪਾਲ: ਜਹਾਜ਼ ਦੇ ਇੰਜਣ ‘ਚ ਲੱਗੀ ਭਿਆਨਕ ਅੱ/ਗ, ਚਾਲਕ ਦਲ ਦੇ ਮੈਂਬਰਾਂ ਸਮੇਤ 76 ਲੋਕ ਸਨ ਸਵਾਰ
ਨਵੀ ਦਿੱਲੀ : ਨੇਪਾਲ ਦੀ ਬੁੱਧਾ ਏਅਰਲਾਈਨਜ਼ ਦੇ ਜਹਾਜ਼ ਦੇ ਖੱਬੇ ਇੰਜਣ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ਵਿੱਚ ਚਾਲਕ ਦਲ ਦੇ ਮੈਂਬਰਾਂ ਸਮੇਤ 76 ਯਾਤਰੀ ਸਵਾਰ ਸਨ। ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਇੱਕ ਬਿਆਨ ਜਾਰੀ ਕਰਕੇ ਇਸ ਐਮਰਜੈਂਸੀ ਲੈਂਡਿੰਗ ਦੀ ਜਾਣਕਾਰੀ ਦਿੱਤੀ ਹੈ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ
ਨੇਪਾਲ ਸਰਕਾਰ ਵੱਲੋਂ ਦੱਸਿਆ ਗਿਆ ਕਿ ਬੁੱਧਾ ਏਅਰਲਾਈਨਜ਼ ਦੇ ਇੱਕ ਜਹਾਜ਼ ਦੇ ਖੱਬੇ ਇੰਜਣ ਵਿੱਚ ਅੱਗ ਲੱਗਣ ਕਾਰਨ ਇਹ ਰਾਜਧਾਨੀ ਕਾਠਮੰਡੂ ਤੋਂ 43 ਕਿਲੋਮੀਟਰ ਪੂਰਬ ਵਿੱਚ ਪਹੁੰਚ ਗਿਆ। ਜਿਸ ਤੋਂ ਬਾਅਦ ਇਹ ਸਿੰਗਲ ਇੰਜਣ ‘ਤੇ ਉਡਾਣ ਭਰ ਕੇ ਕਾਠਮੰਡੂ ਵਾਪਸ ਪਰਤਿਆ। ਇਸ ਨੇ ਸਵੇਰੇ 11:15 ਵਜੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੈਨੂਅਲ ਲੈਂਡਿੰਗ ਕੀਤੀ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ।