ਅੱਜ ਪੰਜ ਸਾਲ ਪਹਿਲਾਂ ਬਣੀ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਆਖਰੀ ਮੀਟਿੰਗ ਸੀ। ਪਾਰਟੀ ਦੇ ਨਵੇਂ ਸੰਵਿਧਾਨ ਵਿੱਚ ਕੀਤੇ ਗਏ ਕੁਝ ਬਦਲਾਅ 12 ਅਪ੍ਰੈਲ ਨੂੰ ਨਵੀਂ ਵਰਕਿੰਗ ਕਮੇਟੀ ਦੇ ਸਾਹਮਣੇ ਵੀ ਰੱਖੇ ਜਾਣਗੇ।
13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਹੋਵੇਗੀ ਵਿਸ਼ਾਲ ਸਿਆਸੀ ਕਾਨਫਰੰਸ
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਫ਼ੈਸਲਾ ਲਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਆਮ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ। ਇਹ ਮੀਟਿੰਗ ਜਿਸ ਦੀ ਪ੍ਰਧਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ।
ਨਾਲ ਹੀ ਮੀਟਿੰਗ ਵਿੱਚ ਪੰਜਾਬ ਵਿੱਚ ਹੋ ਰਹੇ ਗ੍ਰਨੇਡ ਹਮਲਿਆਂ ਅਤੇ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ।
ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ, ਪੜ੍ਹੋ ਨਵੇਂ ਰੇਟ
ਮੀਟਿੰਗ ਵਿੱਚ ਵਕਫ਼ ਬਿੱਲ ਵਿੱਚ ਕੀਤੀ ਗਈ ਸੋਧ ਦੀ ਵੀ ਨਿੰਦਾ ਕੀਤੀ ਗਈ। ਪਹਿਲਾਂ ਸਿੱਖ ਧਰਮ ਵਿੱਚ ਦਖਲਅੰਦਾਜ਼ੀ ਅਤੇ ਹੁਣ ਵਕਫ਼ ਵਿੱਚ ਦਖਲਅੰਦਾਜ਼ੀ ਦਰਸਾਉਂਦੀ ਹੈ ਕਿ ਕੇਂਦਰ ਧਰੁਵੀਕਰਨ ਕਰ ਰਿਹਾ ਹੈ। ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ, ਜੋ ਦਿੱਲੀ ਤੋਂ ਹਾਰ ਗਏ ਸਨ, ਪੰਜਾਬ ਵਿੱਚ ਪੰਜਾਬ ਸਰਕਾਰ ਚਲਾ ਰਹੇ ਹਨ। ਇਹ ਬਹੁਤ ਵੱਡੀ ਗੜਬੜ ਹੈ। ਨੀਂਹ ਪੱਥਰਾਂ ‘ਤੇ ਇਲਾਕੇ ਦੇ ਵਿਧਾਇਕ, ਸੰਸਦ ਮੈਂਬਰ ਅਤੇ ਸਰਪੰਚ ਦੇ ਨਾਮ ਲਿਖਣ ਦੀ ਬਜਾਏ, ਇਨ੍ਹਾਂ ਲੋਕਾਂ ਦੇ ਨਾਮ ਲਿਖੇ ਜਾ ਰਹੇ ਹਨ ਜਿਨ੍ਹਾਂ ‘ਤੇ ਕਰੋੜਾਂ ਦੇ ਘੁਟਾਲੇ ਦੇ ਦੋਸ਼ ਹਨ।