ਚੰਡੀਗੜ੍ਹ ਯੂਨੀਵਰਸਿਟੀ ‘ਚ ਵਾਇਰਲ ਵੀਡੀਓ ਮਾਮਲੇ ਤੋਂ ਬਾਅਦ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਸਕੈਂਡਲ ਵਿਵਾਦ ਹਾਲੇ ਸ਼ਾਂਤ ਨਹੀਂ ਹੋਇਆ ਕਿ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਵੀ ਹੰਗਾਮਾ ਹੋ ਗਿਆ।
ਇਹ ਵੀ ਪੜ੍ਹੋ: ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ…
ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਨਾਰਾਜ਼ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਰਾਤ ਭਰ ਹੰਗਾਮਾ ਕੀਤਾ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੇਰਲ ਦੇ ਵਿਦਿਆਰਥੀ ਏਜਿਨ ਐਸ ਦਿਲੀਪ ਕੁਮਾਰ ਦੇ ਪੁੱਤਰ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।
ਜਾਣਕਾਰੀ ਅਨੁਸਾਰ ਇੱਕ ਸੁਸਾਇਡ ਨੋਟ ਵਾਇਰਲ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਖੁਦਕੁਸ਼ੀ ਨੋਟ ਮ੍ਰਿਤਕ ਨੌਜਵਾਨ ਦਾ ਹੈ। ਇਸ ਵਿਦਿਆਰਥੀ ਵਲੋਂ ਖੁਦਕੁਸ਼ੀ ਕਰਨ ਦਾ ਕਾਰਨ ਵੀ ਦੱਸਿਆ ਗਿਆ ਹੈ। ਜਿਸ ‘ਚ ਇਸ ਵਿਦਿਆਰਥੀ ਵਲੋਂ ਖੁਦਕੁਸ਼ੀ ਕਾਰਨ ਦੀ ਵਜ੍ਹਾ ਤੇ ਇੱਕ ਪ੍ਰੋਫੈਸਰ ਦਾ ਨਾਂ ਲਿਖਿਆ ਗਿਆ ਹੈ। ਵਿਦਿਆਰਥੀ ਨੇ ਆਪਣੀ ਖੁਦਕੁਸ਼ੀ ਪਿੱਛੇ ਪ੍ਰੋਫੈਸਰ ਪ੍ਰਸਾਦ ਕ੍ਰਿਸ਼ਨਾ ਨੂੰ ਜ਼ਿੰਮੇਵਾਰ ਦੱਸਿਆ ਹੈ। ਜਦੋਂ ਕਿ ਯੂਨੀਵਰਸਿਟੀ ਵਲੋਂ ਇਸ ਸੁਸਾਇਡ ਪਿੱਛੇ ਨਿੱਜੀ ਕਾਰਨ ਦਾ ਹਵਾਲਾ ਦਿੱਤਾ ਗਿਆ ਸੀ।