ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਪਹਿਲੇ ਵਨਡੇ ਮੈਚ ‘ਚ ਨਿਊਜ਼ੀਲੈਂਡ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਲਈ ਟਾਮ ਲੈਥਮ ਅਤੇ ਕੇਨ ਵਿਲੀਅਮਸਨ ਨੇ ਸ਼ਾਨਦਾਰ ਪਾਰੀਆਂ ਖੇਡੀਆਂ ਅਤੇ ਟੀਮ ਨੂੰ 7 ਵਿਕਟਾਂ ਨਾਲ ਜਿੱਤ ਦਿਵਾਈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ 7 ਵਿਕਟਾਂ ‘ਤੇ 306 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਨਿਊਜ਼ੀਲੈਂਡ ਨੇ 3 ਵਿਕਟਾਂ ਗੁਆ ਕੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ।

ਭਾਰਤੀ ਟੀਮ ਨੂੰ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਕਲੈਂਡ ‘ਚ ਹੋਏ ਇਸ ਵਨਡੇ ਮੈਚ ‘ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਜਵਾਬ ‘ਚ ਨਿਊਜ਼ੀਲੈਂਡ ਦੀ ਟੀਮ ਨੇ 47.1 ਓਵਰਾਂ ‘ਚ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਕਪਤਾਨ ਕੇਨ ਵਿਲੀਅਮਸਨ ਨੇ ਟਾਮ ਲੈਥਮ ਨਾਲ ਮਿਲ ਕੇ 164 ਗੇਂਦਾਂ ‘ਤੇ 221 ਦੌੜਾਂ ਦੀ ਅਜੇਤੂ ਸਾਂਝੇਦਾਰੀ ਕਰਕੇ ਆਪਣੀ ਟੀਮ ਨੂੰ ਜਿੱਤ ਦਿਵਾਈ।

ਟਾਮ ਲੈਥਮ ਨੇ 104 ਗੇਂਦਾਂ ਵਿੱਚ 145 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ ‘ਚ 19 ਚੌਕੇ ਅਤੇ 5 ਸ਼ਾਨਦਾਰ ਛੱਕੇ ਲਗਾਏ। ਇਸ ਦੇ ਨਾਲ ਹੀ ਕੇਨ ਵਿਲੀਅਮਸਨ ਨੇ 98 ਗੇਂਦਾਂ ਵਿੱਚ 94 ਦੌੜਾਂ ਦੀ ਕਪਤਾਨੀ ਪਾਰੀ ਖੇਡੀ। ਉਸ ਨੇ 7 ਚੌਕੇ ਅਤੇ 1 ਛੱਕਾ ਲਗਾਇਆ।