ਖੰਨਾ, 24 ਜੂਨ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਸ਼ਹਿਰ ਖੰਨਾ ਦੇ ਪਿੰਡ ਬੂਥਗੜ੍ਹ ਵਿਖੇ ਇਕ ਨਵੇਂ ਵਿਆਹੇ ਜੋੜੇ ਵਲੋਂ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਖੰਨਾ ਦੇ ਨਜ਼ਦੀਕੀ ਪਿੰਡ ਬੂਥਗੜ੍ਹ (Village Boothgarh) ਵਿੱਚ ਜੋ ਇੱਕ ਨਵ-ਵਿਆਹੇ ਜੋੜੇ ਨੇ ਖ਼ੁਦਕੁਸ਼ੀ ਕਰ ਲਈ ਦੀ ਪਛਾਣ ਗੁਰਕਰਮਦੀਪ ਸਿੰਘ (31) ਅਤੇ ਉਸ ਦੀ ਪਤਨੀ ਜੈਸਮੀਨ ਨਾਗਰਾ (23) ਵਜੋਂ ਹੋਈ ਹੈ । ਦੱਸਣਯੋਗ ਹੈ ਕਿ ਦੋਵਾਂ ਦਾ ਕਰੀਬ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ । ਗੁਰਕਰਮਦੀਪ ਸਿੰਘ ਆਰਕੀਟੈਕਟ ਸੀ ।
ਪਰਿਵਾਰਕ ਮੈਂਬਰਾਂ ਮੁਤਾਬਕ ਕੀ ਕਾਰਨ ਰਿਹਾ ਖੁਦਕੁਸ਼ੀ ਕਰਨ ਦਾ
ਮ੍ਰਿਤਕ ਨੌਜਵਾਨ ਦੇ ਪਰਿਵਾਰ ਵਲੋਂ ਲਗਾਏ ਗਏ ਦੋਸ਼ਾਂ ਮੁਤਾਬਕ ਇੱਕ ਮਹਿਲਾ ਵੱਲੋਂ ਬਲੈਕਮੇਲਿੰਗ ਅਤੇ ਮਾਨਸਿਕ ਤੌਰ ‘ਤੇ ਤੰਗ-ਪ੍ਰੇਸ਼ਾਨ ਕਰਨ ਦੇ ਚਲਦਿਆਂ ਪਹਿਲਾਂ ਨੌਜਵਾਨ ਗੁਰਕਰਮਦੀਪ ਸਿੰਘ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ, ਜਦਕਿ ਕੁੱਝ ਸਮੇਂ ਬਾਅਦ ਪਤੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਣ ਕਾਰਨ ਉਸ ਦੀ ਪਤਨੀ ਨੇ ਵੀ ਜ਼ਹਿਰੀਲੀ ਦਵਾਈ (Poisonous medicine) ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ।
ਮ੍ਰਿਤਕ ਨੌਜਵਾਨ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕੀ ਕੀ ਦੱਸਿਆ
ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੀ ਮਾਤਾ ਸਿੰਦਰਪਾਲ ਕੌਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਿੰਡ ਦੀ ਹੀ ਨਵਜੋਤ ਕੌਰ ਉਰਫ਼ ਦੀਪ ਨਾਮਕ ਮਹਿਲਾ ਦੀ ਵਿਆਹ ਤੋਂ ਪਹਿਲਾਂ ਉਸ ਦੇ ਪੁੱਤਰ ਨਾਲ ਦੋਸਤੀ ਸੀ । ਵਿਆਹ ਤੋਂ ਬਾਅਦ ਨਵਜੋਤ ਕੌਰ ਉਸ ਦੇ ਪੁੱਤ ਨੂੰ ਬਲੈਕਮੇਲ ਕਰਨ ਲੱਗੀ । ਪਰਿਵਾਰ ਦਾ ਦੋਸ਼ ਹੈ ਕਿ ਉਹ ਲਗਾਤਾਰ ਪੈਸਿਆਂ ਦੀ ਮੰਗ ਕਰਦੀ ਸੀ, ਮਾਨਸਿਕ ਦਬਾਅ ਬਣਾਉਂਦੀ ਸੀ ਅਤੇ ਘਰ ਆ ਕੇ ਕਲੇਸ਼ ਵੀ ਕਰਦੀ ਰਹਿੰਦੀ ਸੀ । ਘਟਨਾ ਤੋਂ ਬਾਅਦ ਸਦਰ ਥਾਣਾ ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ `ਤੇ ਨਵਜੋਤ ਕੌਰ ਉਰਫ਼ ਦੀਪ ਖਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ (Case registered) ਕਰ ਲਿਆ ਹੈ ।
ਪੁਲਸ ਕਰ ਰਹੀ ਹੈ ਮੁਲਜਮ ਮਹਿਲਾ ਦੀ ਭਾਲ
ਜਾਂਚ ਅਧਿਕਾਰੀ ਏ. ਐਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜਿਆ ਗਿਆ ਹੈ । ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।









