ਸ਼ਾਨਨ ਬਿਜਲੀ ਪ੍ਰਾਜੈਕਟ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਸਥਿਤ 110 ਮੈਗਾਵਾਟ ਦੇ ਸ਼ਾਨਨ ਬਿਜਲੀ ਪ੍ਰਾਜੈਕਟ ਦੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨੀ 99 ਸਾਲਾ ਲੀਜ਼ ਖ਼ਤਮ ਹੋਣ ਤੋਂ ਇਕ ਦਿਨ ਪਹਿਲਾਂ ਕੇਂਦਰੀ ਬਿਜਲੀ ਮੰਤਰਾਲੇ ਨੇ ਹੁਕਮ ਜਾਰੀ ਕੀਤੇ ਹਨ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਇਸ ਪ੍ਰਾਜੈਕਟ ਦੇ ਮਾਮਲੇ ਵਿਚ ਸਟੇਟਸ ਕੋ ਬਣਾਈ ਰੱਖਣਗੇ।

ਇਸ ਬਾਬਤ ਮੰਤਰਾਲੇ ਦੇ ਜੁਆਇੰਟ ਸਕੱਤਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 87 ਅਤੇ 96 ਅਤੇ ਜਨਰਲ ਕਲਾਜ਼ ਐਕਟ 1887 ਦੀ ਧਾਰਾ 21 ਦੇ ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸ਼ਾਨਨ ਬਿਜਲੀ ਪ੍ਰਾਜੈਕਟ ਦੇ ਮਾਮਲੇ ਵਿਚ ਸਥਿਤੀ ਜਿਉਂ ਦੀ ਤਿਉਂ ਯਾਨੀ ਸਟੇਟ ਕੋ ਬਰਕਰਾਰ ਰੱਖਿਆ ਜਾਵੇਗਾ ਜਦੋਂ ਤੱਕ ਮੰਤਰਾਲੇ ਵੱਲੋਂ ਕੋਈ ਅੰਤਿਮ ਫੈਸਲਾ ਨਹੀਂ ਲਿਆ ਜਾਂਦਾ।

ਇਸ ਦੌਰਾਨ ਪੰਜਾਬ ਸਰਕਾਰ ਨੇ ਸ਼ਾਨਨ ਬਿਜਲੀ ਪ੍ਰਾਜੈਕਟ ਦੀ ਲੀਜ਼ ਖਤਮ ਹੋਣ ’ਤੇ ਪ੍ਰਾਜੈਕਟ ਆਪਣੇ ਕੋਲ ਬਰਕਰਾਰ ਰੱਖਣ ਵਾਸਤੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।

ਸੁਪਰੀਮ ਕੋਰਟ ਦੇ ਚੀਫ ਜਸਟਿਸ ਜਸਟਿਸ ਡੀ ਵਾਈ ਚੰਦਰਚੂਹੜ ਨੇ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਰੱਖੀ ਹੈ। ਪੰਜਾਬ ਦੀ 99 ਸਾਲਾ ਲੀਜ਼ ਅੱਜ 2 ਮਾਰਚ 2024 ਨੂੰ ਖ਼ਤਮ ਹੋ ਗਈ ਹੈ। ਇਹ ਲੀਜ਼ 1925 ਵਿਚ ਕੀਤੀ ਗਈ ਸੀ ਜਦੋਂ ਪ੍ਰਾਜੈਕਟ ਬਣਾਇਆ ਗਿਆ ਸੀ।

LEAVE A REPLY

Please enter your comment!
Please enter your name here