Friday, September 23, 2022
spot_img

ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਲਗਾਇਆ 2 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਸੰਬੰਧਿਤ

ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਲਗਾਇਆ 2 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਤੋਂ ਵੱਡਾ...

Share

ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਤੋਂ ਵੱਡਾ ਝਟਕਾ ਲੱਗਾ ਹੈ। ਐੱਨ.ਜੀ.ਟੀ. ਨੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਪ੍ਰਬੰਧਨ ਨਹੀਂ ਕਰਨ ਲਈ ਪੰਜਾਬ ਸੂਬੇ ‘ਤੇ 2 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਇਹ ਵੀ ਪੜ੍ਹੋ : ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ…

NGT ਨੇ ਕਿਹਾ ਕਿ ਇਸ ਮਾਮਲੇ ‘ਚ ਵਾਰ-ਵਾਰ ਆਦੇਸ਼ ਜਾਰੀ ਕਰਨ ਦੇ ਬਾਵਜੂਦ ਵੀ ਪੰਜਾਬ ‘ਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੀ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੋਈ ਵੱਡਾ ਕਦਮ ਨਹੀਂ ਉਠਾਇਆ ਗਿਆ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ NGT ਯਾਨੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪ੍ਰਤਾਪਗੜ੍ਹ, ਰਾਏਬਰੇਲੀ ਅਤੇ ਜੌਨਪੁਰ ਜ਼ਿਲ੍ਹਿਆਂ ਵਿੱਚ ਤਰਲ ਕੂੜੇ ਦੇ ਨਾਕਾਫ਼ੀ ਪ੍ਰਬੰਧਨ ਲਈ 100 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੀ ਰਿਪੋਰਟ ਅਨੁਸਾਰ ਬਾਇਓ-ਰੀਮੀਡੀਏਸ਼ਨ ਨਾਲ ਪ੍ਰਦੂਸ਼ਣ ਦਾ ਪੱਧਰ ਘੱਟ ਨਹੀਂ ਹੋਇਆ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੈਲ ਵੀ ਸ਼ਾਮਲ ਸਨ।

ਰਾਜਸਥਾਨ ਨੂੰ 3 ਹਜ਼ਾਰ ਦਾ ਜੁਰਮਾਨਾ ਕੀਤਾ ਗਿਆ

ਐਨਜੀਟੀ ਨੇ ਪਿਛਲੇ ਹਫ਼ਤੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 3,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿੱਚ ਯੋਗਦਾਨ ਅਤੇ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿੱਚ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ ਸੀ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲੀ ਵੀ ਸ਼ਾਮਲ ਸਨ।

spot_img