ਮੁਕਤਸਰ ਸਾਹਿਬ ‘ਚ NIA ਵੱਲੋਂ ਵੱਖ-ਵੱਖ ਥਾਵਾਂ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਲੁਧਿਆਣਾ ਅਦਾਲਤ ਧਮਾਕੇ ਮਾਮਲੇ ਨੂੰ ਲੈ ਕੇ ਕੀਤੀ ਜਾ ਰਹੀ ਹੈ। ਇਹ ਬੰਬ ਧਮਾਕਾ 23 ਦਸੰਬਰ 2021 ਨੂੰ ਹੋਇਆ ਸੀ।

NIA ਦੀ ਟੀਮ ਕੋਟਕਪੂਰਾ ਇਲਾਕੇ ਵਿੱਚ ਛਾਪੇਮਾਰੀ ਕਰ ਰਹੀ ਹੈ। ਦੱਸ ਦੱਈਏ ਕਿ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਮਾਰਗ ਗੁਰੂ ਅੰਗਦ ਦੇਵ ਨਗਰ ਗਲੀ ਨੰਬਰ 13 ਵਿਚ ਇਕ ਘਰ ‘ਚ ਐਨ.ਆਈ.ਏ. ਵਲੋਂ ਛਾਪੇਮਾਰੀ ਕੀਤੀ ਗਈ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਪੁਰਾਣੇ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਧਮਾਕਾ ਹੋਇਆ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਘਰ ਵੀ ਹਿੱਲ ਗਏ ਸਨ। ਇਸ ਕਾਰਨ ਪੂਰੇ ਪੰਜਾਬ ਵਿਚ ਸਹਿਮ ਦਾ ਮਾਹੌਲ ਬਣ ਗਿਆ ਸੀ।