ਗੈਂਗਸਟਰਾਂ ‘ਤੇ ਨੱਥ ਪਾਉਣ ਲਈ NIA ਵਲੋਂ ਪੰਜਾਬ ਸਮੇਤ ਕਈ ਸੂਬਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਸ਼ੱਕੀ ਗਿਰੋਹ ਦੇ ਸਬੰਧ ਵਿੱਚ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਦਾਇਤਾਂ ‘ਤੇ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਗੁਰਦਾਸਪੁਰ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ ‘ਤੇ ਰੇਡ ਕੀਤੀ ਹੈ।ਇਸਦੇ ਨਾਲ ਹੀ ਗੋਲਡੀ ਬਰਾੜ ਦੇ ਘਰ ‘ਚ ਮੁਕਤਸਰ ਵਿਖੇ ਵੀ ਰੇਡ ਕੀਤੀ ਜਾ ਰਹੀ ਹੈ। ਹਾਲਾਕਿ ਗੋਲਡੀ ਬਰਾੜ ਕੈਨੇਡਾ ‘ਚ ਹੈ। ਫਾਜ਼ਿਲਕਾ ‘ਚ ਲਾਰੈਂਸ ਦੇ ਘਰ ‘ਤੇ ਵੀ ਰੇਡ ਹੋਈ ਹੈ।ਇਸਦੇ ਨਾਲ ਹੀ ਕੌਸਲ ਗੈਂਗ ਤੇ ਬੰਬੀਹਾ ਗੈਂਗ ਦੇ ਟਿਕਾਣਿਆਂ ‘ਤੇ ਵੀ ਰੇਡ ਹੋ ਰਹੀ ਹੈ।ਇਸਦੇ ਨਾਲ ਹੀ ਕੋਟਕਪੂਰਾ ‘ਚ ਵੀ NIA ਦੀ ਰੇਡ ਜਾਰੀ ਹੈ।ਗੈਂਗਸਟਰ ਵਿਨਯ ਦਿਓੜਾ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। NIA ਵਲੋਂ ਦੇਸ਼ ‘ਚ 50 ਦੇ ਕਰੀਬ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸਦੇ ਨਾਲ ਹੀ ਪੰਜਾਬ ‘ਚ ਕਰੀਬ 25 ਥਾਵਾਂ ‘ਤੇ NIA ਦੀ ਰੇਡ ਜਾਰੀ ਹੈ।
ਅੰਮ੍ਰਿਤਸਰ ‘ਚ ਵੀ NIA ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਸਵੇਰੇ ਗੈਂਗਸਟਰ ਸ਼ੁਭਮ ਦੇ ਘਰ ਪਹੁੰਚੀ, ਹਾਲਾਂਕਿ ਸ਼ੁਭਮ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਉੱਥੇ ਨਹੀਂ ਰਹਿ ਰਿਹਾ। ਇਸ ਤੋਂ ਇਲਾਵਾ ਕਈ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਕਈ ਗੈਂਗਸਟਰਾਂ ਅਤੇ ਉਨ੍ਹਾਂ ਦੇ ਸੰਗਠਨਾਂ ਖਿਲਾਫ ਰਾਸ਼ਟਰੀ ਪੱਧਰ ‘ਤੇ ਛਾਪੇਮਾਰੀ ਜਾਰੀ ਹੈ। ਐਨਆਈਏ ਦੇ ਸੂਤਰਾਂ ਅਨੁਸਾਰ ਚੰਡੀਗੜ੍ਹ ਦੇ ਦੋ ਟਿਕਾਣਿਆਂ ਸਮੇਤ ਪੰਜਾਬ ਦੇ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਦਿੱਲੀ ਦੇ ਨਜਫਗੜ੍ਹ ਇਲਾਕੇ ‘ਚ ਹਰਿਆਣਾ, ਰਾਜਸਥਾਨ ‘ਚ ਵੀ NIA ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।