ਚੰਡੀਗੜ੍ਹ, 1 ਜਨਵਰੀ 2026 : ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਬਰੂਹਾਂ `ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤੇ ਸਰਕਾਰੀ ਦਫ਼ਤਰਾਂ `ਚ ਲੰਬੀਆਂ ਕਤਾਰਾਂ ਲੱਗਣਾ ਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ ।
ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਤਹਿਤ ਲੱਖਾਂ ਨਾਗਰਿਕਾਂ ਨੂੰ ਦਿੱਤੀਆਂ ਗਈਆਂ ਹਨ ਬਰੂਹਾਂ ਤੇ ਸੇਵਾਵਾਂ
ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਪਟਵਾਰੀਆਂ ਨੂੰ ਈ-ਸੇਵਾ ਪੋਰਟਲ `ਤੇ ਆਨ-ਬੋਰਡ ਕਰਨ ਤੋਂ ਬਾਅਦ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨ-ਲਾਈਨ ਨਿਪਟਾਰਾ ਕੀਤਾ ਗਿਆ ਹੈ । ਇਸ ਤੋਂ ਇਲਾਵਾ `ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ` ਸਕੀਮ (Bhagwant Mann Government, Scheme at your doorstep) ਤਹਿਤ 1,85,000 ਤੋਂ ਵੱਧ ਨਾਗਰਿਕਾਂ ਨੂੰ ਬਰੂਹਾਂ `ਤੇ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ । ਪੰਜਾਬ ਨੇ ਆਪਣੇ ਸਰਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਨੂੰ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨ-ਲਾਈਨ ਤਸਦੀਕ ਕਰਨ ਦੇ ਅਧਿਕਾਰ ਦਿੱਤੇ ਹਨ । ਸੂਬਾ ਸਰਕਾਰ (State Goverment) ਨੇ ਸਾਰੇ ਪਟਵਾਰੀਆਂ ਨੂੰ ਕੇਂਦਰੀਕ੍ਰਿਤ ਸੇਵਾ ਪੋਰਟਲ `ਤੇ ਆਨ-ਬੋਰਡ ਕੀਤਾ ਹੈ ।
Read More : ਅਮਨ ਅਰੋੜਾ ਨੇ ਕੀਤਾ ਐਨ. ਡੀ. ਏ. ਕੈਡਿਟਾਂ ਲਈ ਹੋਸਟਲ ਦਾ ਉਦਘਾਟਨ









