ਮੁਹਾਲੀ ਦੀ ਪ੍ਰਾਈਵੇਟ ਯੂਨੀਵਰਸਿਟੀ ਵਿਚ ਵਾਪਰੇ ਘਟਨਾਕ੍ਰਮ ਵਿਚ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਕਿਸੇ ਵੀ ਵਿਦਿਆਰਥਣ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਅੱਜ ਯੂਨੀਵਰਸਿਟੀ ਕੈਂਪਸ ਵਿਚ ਪਹੁੰਚਣ ਮਗਰੋਂ ਲੜਕੀਆਂ ਤੇ ਕਾਲਜ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਹਨਾਂ ਦੱਸਿਆ ਕਿ ਜਦੋਂ ਰੋਸ ਪ੍ਰਦਰਸ਼ਨ ਹੋ ਰਿਹਾਸੀ ਤਾਂ ਕੁਝ ਲੜਕੀਆਂ ਬੇਹੋਸ਼ ਹੋਈਆਂ ਜਿਹਨਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹ ਬਿਲਕੁਲ ਅਫਵਾਹ ਹੈ ਕਿ ਕਿਸੇ ਕੁੜੀ ਨੇ ਖੁਦਕੁਸ਼ੀ ਕੀਤੀ ਹੈ ਤੇ ਕਿਹਾ ਕਿ ਇਹਨਾਂ ਅਫਵਾਹਾਂ ਦਾ ਮਕਸਦ ਇਸ ਯੂਨੀਵਰਸਿਟੀ ਨੂੰ ਬਦਨਾਮ ਕਰਨਾ ਹੈ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਅਸੀਂ ਕੁੜੀਆਂ ਦੇ ਨਾਲ ਹਾਂ। ਉਹਨਾਂ ਕਿਹਾ ਕਿ ਜਿਹੜਾ ਵੀ ਕੋਈ ਦੋਸ਼ੀ ਹੋਵੇਗਾ, ਉਸਦੇ ਖਿਲਾਫ ਕਾਰਵਾਈ ਹੋਵੇਗੀ।