ਐਲਵਿਸ਼ ਯਾਦਵ ਨੂੰ ED ਨੇ ਭੇਜਿਆ ਨੋਟਿਸ, 23 ਜੁਲਾਈ ਤੱਕ ਪੇਸ਼ ਹੋਣ ਦੇ ਆਦੇਸ਼ || Today News

0
31
Notice sent by ED to Elvish Yadav, ordered to appear by July 23

ਐਲਵਿਸ਼ ਯਾਦਵ ਨੂੰ ED ਨੇ ਭੇਜਿਆ ਨੋਟਿਸ, 23 ਜੁਲਾਈ ਤੱਕ ਪੇਸ਼ ਹੋਣ ਦੇ ਆਦੇਸ਼

YouTuber ਅਤੇ Bigg Boss OTT 2 ਦੇ ਜੇਤੂ ਐਲਵਿਸ਼ ਯਾਦਵ ਲਈ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ | ਦਰਅਸਲ , ED ਨੇ ਸੱਪ ਦੇ ਜ਼ਹਿਰ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਵਿੱਚ ਐਲਵਿਸ਼ ਯਾਦਵ ਨੂੰ ਨੋਟਿਸ  ਭੇਜਿਆ ਹੈ ਤੇ 23 ਜੁਲਾਈ ਤੱਕ ਪੇਸ਼ ਹੋਣ ਦੇ ਲਈ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ ਐਲਵਿਸ਼ ਇਸ ਸਮੇਂ ਭਾਰਤ ਵਿੱਚ ਨਹੀਂ ਹਨ | ਉਹ ਵਿਦੇਸ਼ ਯਾਤਰਾ ‘ਤੇ ਹਨ, ਪਰ ਈਡੀ ਨੇ ਉਨ੍ਹਾਂ ਨੂੰ ਤੁਰੰਤ ਜਾਂਚ ਵਿੱਚ ਸ਼ਾਮਿਲ ਹੋਣ ਲਈ ਕਿਹਾ ਹੈ।

23 ਜੁਲਾਈ ਨੂੰ ਵਿਦੇਸ਼ ਤੋਂ ਪਰਤ ਕੇ ਤੁਰੰਤ ਪੇਸ਼ ਹੋਣ ਦਾ ਆਦੇਸ਼

ਮੀਡੀਆ ਰਿਪੋਰਟਾਂ ਮੁਤਾਬਕ ਈਡੀ ਦੀ ਲਖਨਊ ਯੂਨਿਟ ਨੇ ਐਲਵਿਸ਼ ਯਾਦਵ ਨੀ 23 ਜੁਲਾਈ ਨੂੰ ਵਿਦੇਸ਼ ਤੋਂ ਪਰਤ ਕੇ ਤੁਰੰਤ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਮੰਗਲਵਾਰ ਨੂੰ ਅਧਿਕਾਰੀਆਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਈਡੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ED ਦੀ ਲਖਨਊ ਯੂਨਿਟ ਨੇ 23 ਜੁਲਾਈ ਨੂੰ ਐਲਵਿਸ਼ ਯਾਦਵ ਨੂੰ ਤਲਬ ਕੀਤਾ ਹੈ, ਕਿਉਂਕਿ 8 ਜੁਲਾਈ ਨੂੰ ਆਪਣੇ ਵਿਦੇਸ਼ ਦੌਰੇ ਦਾ ਹਵਾਲਾ ਦਿੰਦਿਆਂ ਈਡੀ ਦੇ ਸਾਹਮਣੇ ਪੇਸ਼ ਹੋਣ ਵਿੱਚ ਅਸਮਰਥਤਾ ਜਤਾਈ ਸੀ। ਅਧਿਕਾਰੀ ਨੇ ਕਿਹਾ ਕਿ ਯਾਦਵ ਨੂੰ ਛੂਟ ਦਿੱਤੀ ਗਈ ਹੈ ਤੇ ਬਾਅਦ ਵਿੱਚ ਪੇਸ਼ ਹੋਣ ਦੀ ਆਗਿਆ ਦਿੱਤੀ ਗਈ ਹੈ।

ਇਸ ਹਫਤੇ ਐਲਵਿਸ਼ ਯਾਦਵ ਨਾਲ ਜੁੜੇ ਰਾਹੁਲ ਯਾਦਵ ਤੋਂ ਕੀਤੀ ਪੁੱਛਗਿੱਛ

ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਈਡੀ ਨੇ ਇਸ ਹਫਤੇ ਐਲਵਿਸ਼ ਯਾਦਵ ਨਾਲ ਜੁੜੇ ਰਾਹੁਲ ਯਾਦਵ ਉਰਫ ਰਾਹੁਲ ਫੈਜ਼ਲਪੁਰੀਆ ਤੋਂ ਪੁੱਛਗਿੱਛ ਕੀਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫੈਜ਼ਲਪੁਰੀਆ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾਇਆ ਜਾ ਸਕਦਾ ਹੈ। ਈਡੀ ਅਪਰਾਧ ਤੋਂ ਪੈਸਾ ਕਮਾਉਣ ਅਤੇ ਰੇਵ ਪਾਰਟੀ ਲਈ ਗੈਰ-ਕਾਨੂੰਨੀ ਪੈਸੇ ਦੀ ਵਰਤੋਂ ਬਾਰੇ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਐਲਵਿਸ਼ ਦੇ ਦੂਜੇ ਸਾਥੀ ਈਸ਼ਵਰ ਯਾਦਵ ਤੇ ਵਿਨੇ ਯਾਦਵ ਤੋਂ ਵੀ ਇਸ ਮਾਮਲੇ ਵਿੱਚ ਪਹਿਲਾਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ‘ਤੇ ਲਗਾਈ ਰੋਕ, ਉਤਰਾਖੰਡ ਸਰਕਾਰ ਨੇ ਲਾਇਸੈਂਸ ਕੀਤੇ ਸੀ ਰੱਦ

ਰੇਵ ਪਾਰਟੀਆਂ ਵਿੱਚ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਕੀਤਾ ਸੀ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਇਸ ਸਾਲ 17 ਮਾਰਚ ਨੂੰ ਐਲਵਿਸ਼ ਯਾਦਵ ਨੂੰ ਨੋਇਡਾ ਪੁਲਿਸ ਨੇ ਰੇਵ ਪਾਰਟੀਆਂ ਵਿੱਚ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਐਲਵਿਸ਼ ਯਾਦਵ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਵੀ ਦਰਜ ਕੀਤਾ ਸੀ। ਇਸ ਮਾਮਲੇ ‘ਚ ਪਿਛਲੇ ਸਾਲ ਨਵੰਬਰ ਵਿੱਚ ਨੋਇਡਾ ਦੇ ਸੈਕਟਰ 49 ਥਾਣੇ ਵਿੱਚ ਐਲਵਿਸ਼ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

 

 

 

 

 

LEAVE A REPLY

Please enter your comment!
Please enter your name here