ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਆਪਣੇ ਪਾਸਪੋਰਟ ਦੇ ਨਵੀਨੀਕਰਨ ਲਈ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਵਿਦੇਸ਼ ਮੰਤਰਾਲੇ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨ ‘ਚ ਦਲੇਰ ਮਹਿੰਦੀ ਨੇ ਹਾਈਕੋਰਟ ਨੂੰ ਦੱਸਿਆ ਕਿ ਉਸ ਨੇ ਵਿਦੇਸ਼ ‘ਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ‘ਚ ਸ਼ਾਮਲ ਹੋਣਾ ਹੈ।

ਉਸ ਦਾ ਪਾਸਪੋਰਟ ਸਿਰਫ 16 ਮਾਰਚ ਤੱਕ ਵੈਲਿਡ ਹੈ ਅਤੇ ਉਸ ਨੇ ਸਥਾਨਕ ਪਾਸਪੋਰਟ ਦਫਤਰ ਵਿਖੇ ਇਸ ਦੇ ਨਵੀਨੀਕਰਨ ਲਈ ਅਰਜ਼ੀ ਦਿੱਤੀ ਹੈ ਅਤੇ ਇਸ ਦਾ ਫੈਸਲਾ ਹੋਣਾ ਬਾਕੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਸਰਹੱਦੀ ਖੇਤਰ ’ਚ ਮੁੜ ਦਿਖਾਈ ਦਿੱਤਾ ਡਰੋਨ, BSF ਜਵਾਨਾਂ ਨੇ ਕੀਤੀ ਫਾਇਰਿੰਗ

ਪਟੀਸ਼ਨਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਾਸਪੋਰਟ ਦੇ ਨਵੀਨੀਕਰਨ ਦਾ ਹੁਕਮ ਜਾਰੀ ਕੀਤਾ ਜਾਵੇ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਉਸ ਦੀ ਅਰਜ਼ੀ ਕੇਂਦਰੀ ਵਿਦੇਸ਼ ਮੰਤਰਾਲੇ/ਦਿੱਲੀ ਦੇ ਖੇਤਰੀ ਪਾਸਪੋਰਟ ਅਧਿਕਾਰੀ ਕੋਲ ਪੈਂਡਿੰਗ ਹੈ ਅਤੇ ਉਸ ਨੂੰ ਪਟੀਸ਼ਨ ‘ਚ ਧਿਰ ਨਹੀਂ ਬਣਾਇਆ ਗਿਆ ਹੈ, ਇਸ ਲਈ ਪਹਿਲਾਂ ਉਸ ਨੂੰ ਇਸ ਪਟੀਸ਼ਨ ‘ਚ ਧਿਰ ਬਣਾਇਆ ਜਾਵੇ।

ਇਸ ‘ਤੇ ਦਲੇਰ ਮਹਿੰਦੀ ਦੇ ਵਕੀਲ ਨੇ ਕੁਝ ਸਮਾਂ ਮੰਗਿਆ ਅਤੇ ਹਾਈਕੋਰਟ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ। ਸੋਮਵਾਰ ਨੂੰ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਨੋਟਿਸ ਜਾਰੀ ਕਰਕੇ 2 ਫਰਵਰੀ ਤੱਕ ਆਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਵਧਾਇਆ ਮਾਣ! ਇਟਾਲੀਅਨ ਨੇਵੀ ‘ਚ ਭਰਤੀ ਹੋਈ ਪੰਜਾਬ ਦੀ ਧੀ ਮਨਰੂਪ ਕੌਰ

ਦੱਸ ਦੇਈਏ ਕਿ ਦਲੇਰ ਮਹਿੰਦੀ ਨੂੰ ਮਨੁੱਖੀ ਤਸਕਰੀ ਦੇ ਦੋਸ਼ ਹੇਠ ਪਿਛਲੇ ਸਾਲ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ। ਹਾਈ ਕੋਰਟ ਨੇ ਸਤੰਬਰ 2022 ਵਿੱਚ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਹੁਣ ਦਲੇਰ ਮਹਿੰਦੀ ਨੇ ਆਪਣਾ ਪਾਸਪੋਰਟ ਰੀਨਿਊ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਵਿਦੇਸ਼ ਮੰਤਰਾਲੇ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।