ਚੰਡੀਗੜ੍ਹ 22 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ ਐਨ. ਆਰ. ਆਈ. ਮਿਲਾਨ-2026 (N. R. I. Milan-2026) ਸਮਾਗਮ ਆਯੋਜਿਤ ਕੀਤਾ ਜਾਵੇਗਾ ।
ਕਦੋਂ ਹੋਵੇਗਾ ਇਹ ਸੰਮੇਲਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ ਐਨ. ਆਰ. ਆਈ. ਮਿਲਾਨ-2026 ਸਮਾਗਮ ਆਯੋਜਿਤ ਕੀਤਾ ਜਾਵੇਗਾ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਨੇ ਦੱਸਿਆ ਕਿ ਇਹ ਸਮਾਗਮ 24 ਜੂਨ ਦਿਨ ਬੁੱਧਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ ।
ਕੀ ਉਦੇਸ਼ ਹੈ ਇਸ ਸਮਾਗਮ ਦਾ
ਕੈਬਨਿਟ ਮੰਤਰੀ ਨੇ ਕਿਹਾ ਕਿ ਉਪਰੋਕਤ ਆਯੋਜਿਤ ਕੀਤਾ ਜਾਣ ਵਾਲਾ ਸਮਾਗਮ ਪੰਜਾਬ ਸਰਕਾਰ (Punjab Government) ਦੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਗੈਰ-ਨਿਵਾਸੀ ਭਾਰਤੀਆਂ (ਐਨ. ਆਰ. ਆਈਜ.) ਨੂੰ ਦਰਪੇਸ਼ ਮੁੱਦਿਆਂ ਦੇ ਸਮੇਂ ਸਿਰ ਹੱਲ ਨੂੰ ਯਕੀਨੀ ਬਣਾਉਣ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ ।
ਉਨ੍ਹਾਂ ਕਿਹਾ ਕਿ ਐਨ. ਆਰ. ਆਈ. ਮਿਲਾਨ-2026” ਐਨ. ਆਰ. ਆਈਜ. ਲਈ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਉਣ ਲਈ ਇੱਕ ਪਲੇਟਫਾਰਮ ਹੋਵੇਗਾ । ਇਹ ਐਨ. ਆਰ. ਆਈਜ਼. ਅਤੇ ਪੰਜਾਬ ਸਰਕਾਰ ਵਿਚਕਾਰ ਸਿੱਧੇ ਸੰਚਾਰ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਵਜੋਂ ਕੰਮ ਕਰੇਗਾ, ਜਿੱਥੇ ਭਾਗੀਦਾਰ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕਰ ਸਕਦੇ ਹਨ ਅਤੇ ਆਪਣੇ ਜ਼ਿਲ੍ਹਿਆਂ ਅਤੇ ਰਾਜ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਸਰਕਾਰ ਨਾਲ ਸਿੱਧੇ ਤੌਰ ‘ਤੇ ਜੁੜ ਸਕਦੇ ਹਨ ।
ਹੋਰ ਕੀ ਕੀ ਦੱਸਿਆ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ
ਇਸ ਪਹਿਲਕਦਮੀ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਐਨ. ਆਰ. ਆਈ. ਭਾਈਚਾਰੇ ਨਾਲ ਸਾਰਥਕ ਗੱਲਬਾਤ ਨੂੰ ਉਤਸ਼ਾਹਤ ਕਰਨਾ, ਉਨ੍ਹਾਂ ਦੀਆਂ ਸਿ਼ਕਾਇਤਾਂ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਅਤੇ ਸ਼ਿਕਾਇਤ ਨਿਵਾਰਨ ਲਈ ਮੌਜੂਦਾ ਸੰਸਥਾਗਤ ਵਿਧੀਆਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਐਨ. ਆਰ. ਆਈ. ਮਾਮਲੇ ਵਿਭਾਗ ਇਸ ਪਹਿਲਕਦਮੀ ਰਾਹੀਂ ਆਪਣੀ ਪਹੁੰਚ ਨੂੰ ਹੋਰ ਵਧਾਉਣ ਅਤੇ ਦੁਨੀਆ ਭਰ ਵਿੱਚ ਵਸੇ ਪੰਜਾਬ ਅਤੇ ਪੰਜਾਬੀਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ।
ਡਾਕਟਰ ਰਵਜੋਤ ਨੇ ਕੀਤੀ ਵੱਖ-ਵੱਖ ਜਿਲਿਆਂ ਦੇ ਐਨ. ਆਰ. ਆਈਜ. ਨੂੰ ਸ਼ਾਮਲ ਹੋਣ ਦੀ ਅਪੀਲ
ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ. ਏ. ਐਸ. ਨਗਰ (ਮੁਹਾਲੀ), ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜਿ਼ਲ੍ਹਿਆਂ ਦੇ ਐਨ. ਆਰ. ਆਈਜ਼ ਨੂੰ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ । ਉਨ੍ਹਾਂ ਇਨ੍ਹਾਂ ਜਿ਼ਲ੍ਹਿਆਂ ਦੇ ਸਾਰੇ ਯੋਗ ਐਨ. ਆਰ. ਆਈਜ਼ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ । ਉਨ੍ਹਾਂ ਨੇ ਉਨ੍ਹਾਂ ਨੂੰ ਇਸ ਮੌਕੇ ਦਾ ਫਾਇਦਾ ਉਠਾਉਣ, ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨ ਅਤੇ ਆਪਣੀਆਂ ਚਿੰਤਾਵਾਂ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੀ ਅਪੀਲ ਕੀਤੀ ।
ਮਿਲਨੀ 2026 ਉਭਰੇਗਾ ਗੱਲਬਾਤ, ਸਹਿਯੋਗ ਅਤੇ ਸਮੱਸਿਆ ਹੱਲ ਕਰਨ ਲਈ ਪ੍ਰਭਾਵਸ਼ਾਲੀ ਪਲੇਟਫਾਰਮ ਵਜੋਂ
ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਐਨ. ਆਰ. ਆਈ. ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਜਵਾਬਦੇਹ, ਪਾਰਦਰਸ਼ੀ ਅਤੇ ਲੋਕ-ਕੇਂਦ੍ਰਿਤ ਪ੍ਰਸ਼ਾਸਨ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਐਨ. ਆਰ. ਆਈ. ਇਸ ਸਮਾਗਮ ਵਿੱਚ ਹਿੱਸਾ ਲੈਣ ਦੇ ਯੋਗ ਹੋਣਗੇ । ਮਿਲਨੀ 2026 ਗੱਲਬਾਤ, ਸਹਿਯੋਗ ਅਤੇ ਸਮੱਸਿਆ ਹੱਲ ਕਰਨ ਲਈ ਇੱਕ ਪ੍ਰਭਾਵਸ਼ਾਲੀ ਪਲੇਟਫਾਰਮ ਵਜੋਂ ਉਭਰੇਗਾ ਅਤੇ ਪੰਜਾਬ ਅਤੇ ਦੁਨੀਆ ਭਰ ਵਿੱਚ ਵਸੇ ਪੰਜਾਬੀਆਂ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ ।









