ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ‘ਤੇ NSA ਮਾਮਲਾ: ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਕੇਸ ਵਿੱਚ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਜਦੋਂ ਡੀਸੀ ਨੇ ਅੰਮ੍ਰਿਤਪਾਲ ਸਿੰਘ ‘ਤੇ 13 ਮਾਰਚ ਨੂੰ ਐਨਐਸਏ ਲਗਾਉਣ ਦੇ ਹੁਕਮ ਦਿੱਤੇ ਸਨ ਤਾਂ ਫਿਰ ਇਸ ਨੂੰ ਲਾਗੂ ਕਰਨ ਵਿੱਚ 10 ਦਿਨਾਂ ਦੀ ਦੇਰੀ ਕਿਉਂ ਕੀਤੀ ਗਈ।
Olympics 2036 ਦੀ ਮੇਜ਼ਬਾਨੀ ਲਈ ਭਾਰਤੀ ਦਾਅਵੇਦਾਰੀ ਪੇਸ਼
ਐਨਐਸਏ ਨੂੰ ਚੁਣੌਤੀ
ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਕਿਹਾ ਹੈ ਕਿ ਇਸ ਸਬੰਧੀ ਹੁਣ ਤੱਕ ਜੋ ਵੀ ਹੁਕਮ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਅਗਲੀ ਸੁਣਵਾਈ ਵਿੱਚ ਪੇਸ਼ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਦਸ ਦਿਨ ਦੀ ਦੇਰੀ ਬਾਰੇ ਹਲਫ਼ਨਾਮਾ ਦੇ ਕੇ ਜਵਾਬ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਐਨਐਸਏ ਨੂੰ ਚੁਣੌਤੀ ਦੇਣ ਵਾਲੇ ਸਾਰੇ ਮੁਲਜ਼ਮਾਂ ਦੇ ਵਕੀਲਾਂ ਨੂੰ ਅਗਲੀ ਸੁਣਵਾਈ ’ਤੇ ਆਪਣੇ ਨੁਕਤੇ ਲਿਆਉਣ ਲਈ ਕਿਹਾ ਗਿਆ ਹੈ, ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।