ਕੈਬਨਿਟ ਮੰਤਰੀ ਵੱਲੋਂ ਪਠਾਨਕੋਟ ‘ਚ 441 ਮੁਲਾਜ਼ਮਾਂ ਨੂੰ ਦਿੱਤੇ ਗਏ ਆਫਰ ਲੈਟਰ || News of Punjab

0
81
Offer letter given to 441 employees in Pathankot by Cabinet Minister

ਕੈਬਨਿਟ ਮੰਤਰੀ ਵੱਲੋਂ ਪਠਾਨਕੋਟ ‘ਚ 441 ਮੁਲਾਜ਼ਮਾਂ ਨੂੰ ਦਿੱਤੇ ਗਏ ਆਫਰ ਲੈਟਰ

ਪਠਾਨਕੋਟ ਵਿੱਚ 441 ਮੁਲਾਜ਼ਮਾਂ ਨੂੰ ਆਫਰ ਲੈਟਰ ਦਿੱਤੇ ਗਏ। ਜੋ ਕਿ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਵੱਲੋਂ ਸਮੂਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਮੁਲਾਜ਼ਮਾਂ ਵਿੱਚ 327 ਸਫਾਈ ਕਰਮਚਾਰੀ ਅਤੇ ਹੋਰ ਸੀਵਰਮੈਨ ਸ਼ਾਮਲ ਹਨ। ਇਹ ਸਾਰੇ ਮੁਲਾਜ਼ਮ ਠੇਕੇਦਾਰੀ ਸਿਸਟਮ ਤੋਂ ਬਾਹਰ ਹੋ ਕੇ ਸਰਕਾਰ ਦੇ ਦਾਇਰੇ ਵਿੱਚ ਆ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਦੀ ਸਫਾਈ ਅਤੇ ਹੋਰ ਪ੍ਰਬੰਧਾਂ ਵਿੱਚ ਵੀ ਸੁਧਾਰ ਹੋਵੇਗਾ।

ਪਿਛਲੇ ਲੰਬੇ ਸਮੇਂ ਤੋਂ ਕਰ ਰਹੇ ਰੋਸ ਪ੍ਰਦਰਸ਼ਨ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਨਗਰ ਨਿਗਮ ਪਠਾਨਕੋਟ ਅਧੀਨ ਕੰਮ ਕਰਦੇ ਆਊਟਸੋਰਸ ਸੈਨੀਟੇਸ਼ਨ ਵਰਕਰ ਅਤੇ ਸੀਵਰਮੈਨ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਉਨ੍ਹਾਂ ਪਰਿਵਾਰਾਂ ਲਈ ਬਹੁਤ ਹੀ ਖੁਸ਼ਕਿਸਮਤ ਦਿਨ ਹੈ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਲੰਬੇ ਸਮੇਂ ਤੋਂ ਆਊਟਸੋਰਸ ਕਰ ਰਹੇ ਸਨ ਅੱਜ ਇਕਰਾਰਨਾਮੇ ‘ਤੇ ਗਏ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਆਊਟਸੋਰਸ ਠੇਕੇ ’ਤੇ ਰੱਖਿਆ ਹੈ।

ਕਰਮਚਾਰੀ ਸਰਕਾਰ ਦੇ ਦਾਇਰੇ ਵਿੱਚ ਆਏ

ਉਨ੍ਹਾਂ ਦੱਸਿਆ ਕਿ ਅੱਜ 441 ਦੇ ਕਰੀਬ ਮੁਲਾਜ਼ਮਾਂ ਨੂੰ ਆਫ਼ਰ ਲੈਟਰ ਵੰਡੇ ਗਏ ਹਨ ਅਤੇ ਇਨ੍ਹਾਂ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਗਿਆ ਹੈ ਕਿ ਇਹ ਕਰਮਚਾਰੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਫਰ ਲੈਟਰ ਮਿਲਣ ਤੋਂ ਬਾਅਦ ਇਹ ਕਰਮਚਾਰੀ ਸਰਕਾਰ ਦੇ ਦਾਇਰੇ ਵਿੱਚ ਆ ਗਏ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀ ਸਫ਼ਾਈ ਵਿਵਸਥਾ ਪਹਿਲਾਂ ਨਾਲੋਂ ਬਿਹਤਰ ਹੋ ਜਾਵੇਗੀ।

ਇਹ ਵੀ ਪੜ੍ਹੋ : ਗਰੀਬ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਮਰੇ ਦੀ ਡਿੱਗੀ ਛੱਤ, ਇੱਕ ਮਾਸੂਮ ਦੀ ਮੌਤ

ਆਪ ਪਾਰਟੀ ਪੰਜਾਬ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਲੈ ਕੇ ਜਾ ਰਹੀ ਅੱਗੇ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਅੱਗੇ ਲੈ ਕੇ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰਜੀਤ ਸਿੰਘ, ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਵਿਭੂਤੀ ਸਰਮਾ, ਨਗਰ ਨਿਗਮ ਦੇ ਮੇਅਰ ਪੰਨਾ ਲਾਲ ਭਾਟੀਆ, ਹਿੰਦੂ ਕਾਰਪੋਰੇਟ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵਰਕਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here