ਓਮ ਬਿਰਲਾ ਲਗਾਤਾਰ ਦੂਜੀ ਵਾਰ ਬਣੇ ਲੋਕ ਸਭਾ ਦੇ ਸਪੀਕਰ || Latest News

0
48

ਓਮ ਬਿਰਲਾ ਲਗਾਤਾਰ ਦੂਜੀ ਵਾਰ ਬਣੇ ਲੋਕ ਸਭਾ ਦੇ ਸਪੀਕਰ

ਓਮ ਬਿਰਲਾ ਅੱਜ ਲੋਕਸਭਾ ਸਪੀਕਰ ਚੁਣੇ ਗਏ ਹਨ। PM ਮੋਦੀ ਅਤੇ ਰਾਹੁਲ ਗਾਂਧੀ ਸਪੀਕਰ ਨੂੰ ਚੇਅਰ ਤੱਕ ਲੈ ਕੇ ਗਏ। ਵਾਇਸ ਵੋਟ ਨਾਲ ਸਪੀਕਰ ਦੀ ਚੋਣ ਕੀਤੀ ਗਈ। ਅੱਜ18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਦੇ ਸਪੀਕਰ ਦੀ ਚੋਣ ਹੋਈ ਹੈ। ਭਾਜਪਾ ਦੇ ਸੰਸਦ ਮੈਂਬਰ ਅਤੇ ਰਾਸ਼ਟਰੀ ਜਮਹੂਰੀ ਗਠਜੋੜ ਦੇ ਉਮੀਦਵਾਰ ਓਮ ਬਿਰਲਾ 18ਵੀਂ ਲੋਕ ਸਭਾ ਦੇ ਸਪੀਕਰ ਚੁਣੇ ਗਏ ਹਨ।

ਦੱਸ ਦਈਏ ਕਿ ਇੰਡੀਆ ਗਠਜੋੜ ਨੇ ਕਾਂਗਰਸੀ ਸਾਂਸਦ ਕੇ, ਸੁਰੇਸ਼ ਨੂੰ ਐੱਨਡੀਏ ਦੇ ਓਮ ਬਿਰਲਾ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਸੀ। ਇਹ ਇੱਕ ਇਤਿਹਾਸਕ ਪਲ ਹੈ, ਕਿਉਂਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਭਾਜਪਾ ਦੇ ਇੱਕ ਹੀ ਵਿਅਕਤੀ ਨੂੰ ਲਗਾਤਾਰ ਦੂਜੀ ਵਾਰ ਸਪੀਕਰ ਚੁਣਿਆ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਮ ਬਿਰਲਾ ਦੇ ਨਾਂ ਦਾ ਪ੍ਰਸਤਾਵ ਰੱਖਿਆ। ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਦਿੱਗਜਾਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਇਸ ਤੋਂ ਬਾਅਦ ਪ੍ਰੋ-ਟੈਮ ਸਪੀਕਰ ਭਰਤਰੁਹਰੀ ਮਹਿਤਾਬ ਨੇ ਸਦਨ ਦੀ ਕਾਰਵਾਈ ਨੂੰ ਅੱਗੇ ਵਧਾਇਆ ਅਤੇ ਸਭ ਦੇ ਸਾਹਮਣੇ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਆਵਾਜ਼ੀ ਵੋਟ ਦੇ ਆਧਾਰ ‘ਤੇ ਓਮ ਬਿਰਲਾ ਨੂੰ ਲੋਕ ਸਭਾ ਸਪੀਕਰ ਦੀ ਜ਼ਿੰਮੇਵਾਰੀ ਸੰਭਾਲਣ ਦਾ ਸੱਦਾ ਦਿੱਤਾ।

ਇਸ ਦੌਰਾਨ ਖਾਸ ਗੱਲ ਇਹ ਰਹੀ ਕਿ PM ਮੋਦੀ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਆਮ ਬਿਰਲਾ ਨੂੰ ਸੀਟ ‘ਤੇ ਲੈਣ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਵਧਾਈ ਦਿੱਤੀ ਹੈ।

PM ਮੋਦੀ ਨੇ ਕਿਹਾ ਕਿ ਤੁਸੀਂ ਦੂਜੀ ਵਾਰ 18ਵੀਂ ਲੋਕ ਸਭਾ ਵਿੱਚ ਸਪੀਕਰ ਦਾ ਅਹੁਦਾ ਸੰਭਾਲਿਆ ਹੈ, ਅਸੀਂ ਆਪਣੇ ਆਪ ਵਿੱਚ ਇੱਕ ਨਵਾਂ ਰਿਕਾਰਡ ਬਣਦੇ ਦੇਖ ਰਹੇ ਹਾਂ। ਸ਼੍ਰੀ ਬਲਰਾਮ ਜਾਖੜ ਜੀ ਪਹਿਲੇ ਸਪੀਕਰ ਸਨ ਜਿਨ੍ਹਾਂ ਨੂੰ 5 ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਦੁਬਾਰਾ ਸਪੀਕਰ ਬਣਨ ਦਾ ਮੌਕਾ ਮਿਲਿਆ। ਉਨ੍ਹਾਂ ਤੋਂ ਬਾਅਦ ਤੁਸੀਂ ਹੋ, ਜਿਨ੍ਹਾਂ ਨੂੰ 5 ਸਾਲ ਪੂਰੇ ਕਰਨ ਤੋਂ ਬਾਅਦ ਦੁਬਾਰਾ ਇਸ ਅਹੁਦੇ ‘ਤੇ ਰਹਿਣ ਦਾ ਮੌਕਾ ਮਿਲਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਪੀਕਰ ਸਾਹਿਬ, ਇਹ ਸਦਨ ਦੀ ਖੁਸ਼ਕਿਸਮਤੀ ਹੈ ਕਿ ਤੁਸੀਂ ਦੂਜੀ ਵਾਰ ਇਸ ਸੀਟ ‘ਤੇ ਬਿਰਾਜਮਾਨ ਹੋ ਰਹੇ ਹੋ। ਮੈਂ ਤੁਹਾਨੂੰ ਅਤੇ ਪੂਰੇ ਸਦਨ ਨੂੰ ਵਧਾਈ ਦਿੰਦਾ ਹਾਂ। ਓਮ ਬਿਰਲਾ ਦੀ ਕਾਰਜਸ਼ੈਲੀ ਨੌਜਵਾਨ ਸੰਸਦ ਮੈਂਬਰਾਂ ਨੂੰ ਪ੍ਰੇਰਿਤ ਕਰੇਗੀ। ਸਾਨੂੰ ਭਰੋਸਾ ਹੈ ਕਿ ਤੁਸੀਂ ਅਗਲੇ ਪੰਜ ਸਾਲਾਂ ਲਈ ਸਾਡਾ ਮਾਰਗਦਰਸ਼ਨ ਕਰੋਗੇ ਅਤੇ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਾਡੀ ਮਦਦ ਕਰੋਗੇ।

ਇਹ ਵੀ ਪੜ੍ਹੋ : ਅਮਰੀਕਾ ‘ਚ ਹੋਈ ਫਾਇਰਿੰਗ, 5 ਲੋਕਾਂ ਦੀ ਹੋਈ ਮੌ.ਤ || Latest News

ਓਮ ਬਿਰਲਾ ਸਭ ਤੋਂ ਸਰਗਰਮ ਸੰਸਦ ਮੈਂਬਰਾਂ ਵਿੱਚੋਂ ਇੱਕ ਰਹੇ ਅਤੇ ਸਪੀਕਰ ਵਜੋਂ ਸਖ਼ਤ ਫੈਸਲੇ ਲੈਣ ਲਈ ਵੀ ਜਾਣੇ ਗਏ। ਰਾਜਸਥਾਨ ਦੇ ਕੋਟਾ ਤੋਂ ਤਿੰਨ ਵਾਰ ਸਾਂਸਦ ਰਹੇ ਓਮ ਬਿਰਲਾ ਰਾਜਸਥਾਨ ਵਿੱਚ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਐਮਪੀ ਵਜੋਂ ਆਪਣੇ ਪਹਿਲੇ ਕਾਰਜਕਾਲ ਵਿੱਚ, ਉਸਨੇ 86 ਪ੍ਰਤੀਸ਼ਤ ਹਾਜ਼ਰੀ ਦੇ ਨਾਲ 671 ਪ੍ਰਸ਼ਨਾਂ ਅਤੇ 163 ਬਹਿਸਾਂ ਵਿੱਚ ਹਿੱਸਾ ਲਿਆ। 2019 ਵਿੱਚ ਦੂਜੀ ਵਾਰ ਸੰਸਦ ਮੈਂਬਰ ਬਣਨ ਤੋਂ ਬਾਅਦ, ਉਨ੍ਹਾਂ ਨੂੰ ਲੋਕ ਸਭਾ ਦਾ ਸਪੀਕਰ ਬਣਾਇਆ ਗਿਆ।

ਨਵੀਂ ਸੰਸਦ ਭਵਨ ਦਾ ਨਿਰਮਾਣ ਬਿਰਲਾ ਦੇ ਕਾਰਜਕਾਲ ਦੌਰਾਨ ਹੋਇਆ ਸੀ। ਤਿੰਨ ਅਪਰਾਧਿਕ ਕਾਨੂੰਨ, ਧਾਰਾ 370 ਹਟਾਉਣ, ਨਾਗਰਿਕਤਾ ਸੋਧ ਕਾਨੂੰਨ ਸਮੇਤ ਕਈ ਇਤਿਹਾਸਕ ਕਾਨੂੰਨ ਵੀ ਪਾਸ ਕੀਤੇ ਗਏ। ਉਨ੍ਹਾਂ ਨੇ 100 ਲੋਕ ਸਭਾ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਅਤੇ ਸੰਸਦ ਦੀ ਸੁਰੱਖਿਆ ਨੂੰ ਲੈ ਕੇ ਕੁਝ ਸਖ਼ਤ ਫੈਸਲੇ ਲਏ।

LEAVE A REPLY

Please enter your comment!
Please enter your name here