ਨਵੀ ਦਿੱਲੀ : ਲੋਕ ਸਭਾ ਸਪੀਕਰ ਓਮ ਬਿਰਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਵਕਫ਼ ਸੋਧ ਬਿੱਲ ਨੂੰ ਜ਼ਬਰਦਸਤੀ ਪਾਸ ਕੀਤੇ ਜਾਣ ਵਾਲੇ ਬਿਆਨ ਭੜਕ ਗਏ। ਉਨ੍ਹਾਂ ਨਾਂ ਲਏ ਬਿਨਾਂ ਕਿਹਾ ਕਿ ਸਦਨ ਦੀ ਕਾਰਵਾਈ ਦੌਰਾਨ ਇਕ ਸੀਨੀਅਰ ਮੈਂਬਰ ਵੱਲੋਂ ਅਜਿਹੇ ਦੋਸ਼ ਲਾਉਣਾ ਸਭ ਤੋਂ ਮੰਦਭਾਗਾ ਹੈ। ਇਹ ਸੰਸਦੀ ਲੋਕਤੰਤਰ ਦੀ ਸ਼ਾਨ-ਮਰਿਆਦਾ ਦੇ ਖਿਲਾਫ ਹੈ।
ਕਪੂਰਥਲਾ: ਜਿੰਮ ‘ਚੋਂ ਨਿਕਲਦੇ ਹੀ ਨੌਜਵਾਨ ‘ਤੇ ਹਮਲਾ; ਅੱਧਾ ਦਰਜਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਵੀਰਵਾਰ ਨੂੰ ਕਾਂਗਰਸ ਸੰਸਦੀ ਦਲ (ਸੀਪੀਪੀ) ਦੀ ਜਨਰਲ ਬਾਡੀ ਦੀ ਮੀਟਿੰਗ ਵਿੱਚ, ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਨੇ ਕਿਹਾ ਸੀ ਕਿ ਵਕਫ਼ ਸੋਧ ਬਿੱਲ, 2024 ਕੱਲ੍ਹ ਲੋਕ ਸਭਾ ਵਿੱਚ ਪਾਸ ਹੋ ਗਿਆ ਸੀ ਅਤੇ ਇਸ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਜਾਣਾ ਹੈ। ਇਹ ਬਿੱਲ ਜ਼ਬਰਦਸਤੀ ਪਾਸ ਕੀਤਾ ਗਿਆ। ਸਾਡੀ ਪਾਰਟੀ ਦਾ ਸਟੈਂਡ ਸਪੱਸ਼ਟ ਹੈ। ਇਹ ਬਿੱਲ ਸੰਵਿਧਾਨ ‘ਤੇ ਹਮਲਾ ਹੈ। ਇਹ ਸਾਡੇ ਸਮਾਜ ਨੂੰ ਸਥਾਈ ਤੌਰ ‘ਤੇ ਧਰੁਵੀਕਰਨ ਰੱਖਣ ਦੀ ਭਾਜਪਾ ਦੀ ਸੋਚੀ ਸਮਝੀ ਰਣਨੀਤੀ ਦਾ ਹਿੱਸਾ ਹੈ। ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਇਹ ਮੁੱਦਾ ਲੋਕ ਸਭਾ ਦੇ ਸਪੀਕਰ ਕੋਲ ਉਠਾਇਆ। ਇਸ ਬਾਰੇ ਫੈਸਲਾ ਲੈਣ ਦੀ ਮੰਗ ਵੀ ਕੀਤੀ।